ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਣ ਜ਼ਖਮੀ ਹੋਏ ਨੌਜਵਾਨ ਦੀ ਮੌਤ

Sunday, Feb 28, 2021 - 12:18 PM (IST)

ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਣ ਜ਼ਖਮੀ ਹੋਏ ਨੌਜਵਾਨ ਦੀ ਮੌਤ

ਕੋਟਕਪੂਰਾ (ਨਰਿੰਦਰ ਬੈੜ੍ਹ)- ਬੀਤੇ ਦਿਨੀਂ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਿਰ ’ਚ ਅਚਾਨਕ ਗੋਲੀ ਲੱਗਣ ਕਾਰਣ ਜ਼ਖਮੀਂ ਹੋਏ ਇਕ ਡਾਕਟਰ ਦੇ ਬੇਟੇ ਦੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰ ਅਨੁਸਾਰ ਨੌਜਵਾਨ ਜਸ਼ਨਪ੍ਰੀਤ ਸਿੰਘ ਰਿਵਾਲਵਰ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲਣ ਕਾਰਣ ਉਹ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ  ਨੌਜਵਾਨ ਨੇ ਕੈਨੇਡਾ ਦੇ ਚਾਅ 'ਚ ਖ਼ਰਚ ਦਿੱਤੇ 36 ਲੱਖ ਪਰ ਹਰਮਨਪ੍ਰੀਤ ਨੇ ਪਹੁੰਚਦਿਆਂ ਹੀ ਤੋੜੀਆਂ 'ਪ੍ਰੀਤਾਂ'

ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡਾ.ਤੇਜਾ ਸਿੰਘ ਨੇ ਆਪਣਾ 32 ਬੋਰ ਦਾ ਰਿਵਾਲਵਰ ਚੋਣਾਂ ਕਾਰਣ ਜਮ੍ਹਾ ਕਰਵਾਇਆ ਹੋਇਆ ਸੀ ਅਤੇ ਬੀਤੀ 24 ਫਰਵਰੀ ਸ਼ਾਮ ਨੂੰ ਉਹ ਰਿਵਾਲਵਰ ਘਰ ਲੈ ਕੇ ਆਇਆ ਸੀ ਅਤੇ ਰਾਤ ਨੂੰ ਉਕਤ ਘਟਨਾ ਵਾਪਰ ਗਈ। ਨੌਜਵਾਨ ਜਸ਼ਨਪ੍ਰੀਤ ਸਿੰਘ ਨੂੰ ਗੰਭੀਰ ਹਾਲਤ ’ਚ ਬਠਿੰਡਾ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸਨੂੰ ਪੀ.ਜੀ.ਆਈ ਚੰਡੀਗੜ੍ਹ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ ਵਲਟੋਹਾ: ਦੋ ਭੈਣਾਂ ਦੇ ਇਕਲੌਤਾ ਭਰਾ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਪੀ.ਜੀ.ਆਈ. ਵਿਚ ਉਸਦੇ ਸਿਰ ਦਾ ਆਪ੍ਰੇਸ਼ਨ ਵੀ ਕੀਤਾ ਗਿਆ ਸੀ ਪਰ ਅੱਜ ਸਵੇਰੇ ਉਸਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਉਸਦੀ ਮੌਤ ਗਈ। ਮ੍ਰਿਤਕ ਜਸ਼ਨਪ੍ਰੀਤ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਚੱਕਾ ਨੇੜੇ ਬਰੀਵਾਲਾ ਵਿਖੇ ਕੀਤਾ ਗਿਆ। ਇਸ ਸਬੰਧ ’ਚ ਥਾਣਾ ਸਿਟੀ ਕੋਟਕਪੂਰਾ ਦੇ ਐੱਸ.ਐੱਚ.ਓ. ਇੰਸ. ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਗਈ ਹੈ।


author

Shyna

Content Editor

Related News