RPG ਹਮਲਾ : ਮੁੱਖ ਦੋਸ਼ੀ ਚੜ੍ਹਤ ਦੀ ਨਿਸ਼ਾਨਦੇਹੀ ’ਤੇ AK-56 ਰਾਈਫਲ ਤੇ 2 ਪਨਾਹਗ਼ਾਰ ਕਾਬੂ

Saturday, Oct 22, 2022 - 08:10 PM (IST)

RPG ਹਮਲਾ : ਮੁੱਖ ਦੋਸ਼ੀ ਚੜ੍ਹਤ ਦੀ ਨਿਸ਼ਾਨਦੇਹੀ ’ਤੇ AK-56 ਰਾਈਫਲ ਤੇ 2 ਪਨਾਹਗ਼ਾਰ ਕਾਬੂ

ਚੰਡੀਗੜ੍ਹ : ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮੁੱਖ ਦੋਸ਼ੀ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰਨ ਤੋਂ ਕੁਝ ਹੀ ਸਮੇਂ ਬਾਅਦ ਪੰਜਾਬ ਪੁਲਸ ਨੇ ਉਕਤ ਦੋਸ਼ੀ ਦੇ ਖੁਲਾਸਿਆਂ ਦੇ ਆਧਾਰ ਤੇ ਇੱਕ ਏਕੇ-56 ਅਸਾਲਟ ਰਾਈਫਲ ਦੀ ਬਰਾਮਦਗੀ  ਅਤੇ ਉਸਦੇ ਦੋ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਉਕਤ ਨੂੰ ਪਨਾਹ ਦਿੰਦੇ ਸਨ। ਜ਼ਿਕਰਯੋਗ ਹੈ ਕਿ 9 ਮਈ, 2022 ਨੂੰ ਮੋਹਾਲੀ 'ਚ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਲਗਭਗ 19:45 ਵਜੇ ਇੱਕ ਆਰ.ਪੀ.ਜੀ ਹਮਲਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਕੰਪਿਊਟਰ ਅਧਿਆਪਕਾਂ ਨੂੰ 6ਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਸਬੰਧੀ ਕਾਰਵਾਈ ਜ਼ੋਰਾਂ ਸ਼ੋਰਾਂ 'ਤੇ ਚੱਲ ਰਹੀ : ਬੈਂਸ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਈਅਦ ਮੁਹੰਮਦ ਤੌਸੀਫ਼ ਚਿਸ਼ਤੀ ਉਰਫ ਚਿੰਕੀ ਵਾਸੀ ਅਜਮੇਰ, ਰਾਜਸਥਾਨ ਅਤੇ ਸੁਨੀਲ ਕੁਮਾਰ ਉਰਫ ਕਾਲਾ ਵਜੋਂ ਹੋਈ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਅਮਲ 'ਚ ਲਿਆਂਦੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਚੜ੍ਹਤ ਸਿੰਘ ਦੇ ਖੁਲਾਸੇ 'ਤੇ ਪੁਲਸ ਟੀਮਾਂ ਨੇ ਇੱਕ ਏ.ਕੇ-56 ਸਮੇਤ 100 ਕਾਰਤੂਸ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ 'ਚ ਹੋਇਆ ਇੰਨੇ ਫੀਸਦੀ ਵਾਧਾ

ਉਨ੍ਹਾਂ ਦੱਸਿਆ ਕਿ ਚੜ੍ਹਤ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਹੀ ਉਕਤ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਸ ਟੀਮਾਂ ਨੇ ਰਾਜਸਥਾਨ ਦੇ ਅਜਮੇਰ ਤੋਂ ਸਈਦ ਮੁਹੰਮਦ ਤੌਸੀਫ ਚਿਸ਼ਤੀ ਉਰਫ ਚਿੰਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ.ਜੀ.ਪੀ ਨੇ ਕਿਹਾ ਕਿ ਜਾਂਚ 'ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਚਿੰਕੀ ਪਿਛਲੇ 5-7 ਸਾਲਾਂ ਤੋਂ ਲਖਬੀਰ ਲੰਡਾ ਦੇ ਸੰਪਰਕ 'ਚ ਸੀ ਅਤੇ ਲੰਡਾ ਦੇ ਨਿਰਦੇਸ਼ਾਂ 'ਤੇ ਚਿੰਕੀ ਨੇ ਅਜਮੇਰ 'ਚ ਅਲ-ਖਾਦਿਮ ਨਾਮ ਦੇ ਇੱਕ ਗੈਸਟ ਹਾਊਸ ਵਿੱਚ ਚੜ੍ਹਤ ਲਈ ਠਹਿਰਨ ਦਾ ਪ੍ਰਬੰਧ ਕੀਤਾ ਸੀ। ਚੜ੍ਹਤ ਨੇ ਕਬੂਲਿਆ ਹੈ ਕਿ ਲੰਡਾ ਨੇ ਚਿੰਕੀ ਨੂੰ ਕਰੀਬ 3 ਤੋਂ 4 ਲੱਖ ਰੁਪਏ ਭੇਜੇ ਹਨ।

ਇਹ ਵੀ ਪੜ੍ਹੋ : ਫੂਡ ਸੇਫ਼ਟੀ ਵਿੰਗ ਨੇ 7 ਮਹੀਨਿਆਂ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੇ ਲਏ 5297 ਸੈਂਪਲ, ਪੜ੍ਹੋ ਰਿਪੋਰਟ

ਉਨ੍ਹਾਂ ਦੱਸਿਆ ਕਿ ਚੜ੍ਹਤ ਦੇ ਇੱਕ ਹੋਰ ਸਾਥੀ ਜਿਸਦੀ ਦੀ ਪਛਾਣ ਸੁਨੀਲ ਕੁਮਾਰ ਉਰਫ ਕਾਲਾ ਵਜੋਂ ਹੋਈ ਹੈ ਅਤੇ ਜਿਸ ਨੇ ਚੜ੍ਹਤ ਸਿੰਘ ਨੂੰ ਅਮਰੀਕਾ ਸਥਿਤ ਜਗਰੂਪ ਸਿੰਘ ਉਰਫ਼ ਰੂਪ ਦੇ ਨਿਰਦੇਸ਼ਾਂ 'ਤੇ ਛੁਪਣਗਾਹ ਮੁਹੱਈਆ ਕਰਵਾਈ ਸੀ, ਨੂੰ ਵੀ ਰੋਪੜ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸ੍ਰੀ ਅਨੰਦਪੁਰ ਸਾਹਿਬ ਦਾ ਰਹਿਣ ਵਾਲਾ ਜਗਰੂਪ ਰੂਪ ਲਖਬੀਰ ਲੰਡਾ ਦਾ ਕਰੀਬੀ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋੋ : ਮਾਲਵੇ 'ਚ ਬਣਨ ਵਾਲੇ ਸੱਚਾ ਸੌਦਾ ਦੇ ਡੇਰੇ ਨੂੰ ਲੈ ਕੇ ਭੜਕੇ ਅੰਮ੍ਰਿਤਪਾਲ ਸਿੰਘ, ਕਹੀਆਂ ਇਹ ਗੱਲਾਂ

ਜ਼ਿਕਰਯੋਗ ਹੈ ਕਿ ਮੁਲਜ਼ਮ ਚੜ੍ਹਤ  ਜੋ ਇੱਕ ਆਦਤਨ ਅਪਰਾਧੀ ਹੈ ਅਤੇ ਪੰਜਾਬ 'ਚ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਕਈ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਰਾਹੀਂ ਪਾਕਿਸਤਾਨ ਆਈ.ਐੱਸਆਈ ਦੇ ਸਰਗਰਮ ਸਹਿਯੋਗ ਨਾਲ ਸਰਹੱਦ ਪਾਰੋਂ ਇੱਕ ਆਰ.ਪੀ.ਜੀ, ਇੱਕ ਏਕੇ-47 ਅਤੇ ਹੋਰ ਹਥਿਆਰ ਵੀ ਮੰਗਵਾਏ ਸਨ। ਮੁਲਜ਼ਮ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜਾ ਕੱਟ ਰਿਹਾ ਸੀ ਅਤੇ ਆਰ.ਪੀ.ਜੀ. ਹਮਲੇ ਦੇ ਸਮੇਂ ਉਹ ਪੈਰੋਲ ’ਤੇ ਬਾਹਰ ਆਇਆ ਹੋਇਆ ਸੀ। ਆਪਣੀ ਪੈਰੋਲ ਦੀ ਮਿਆਦ ਦੇ ਦੌਰਾਨ, ਚੜ੍ਹਤ ਨੇ ਆਰ.ਪੀ.ਜੀ ਹਮਲੇ ਨੂੰ ਅੰਜਾਮ ਦੇਣ ਲਈ ਤਰਨਤਾਰਨ ਖੇਤਰ ਤੋਂ ਨਿਸਾਨ ਕੁੱਲਾ ਅਤੇ ਹੋਰਾਂ ਸਮੇਤ ਆਪਣੇ ਸਾਥੀਆਂ ਨੂੰ ਦੁਬਾਰਾ ਇਕੱਠਾ ਕੀਤਾ, ਜਿਸਦਾ ਉਦੇਸ਼ ਰਾਜ 'ਚ ਫਿਰਕੂ ਸਦਭਾਵਨਾ ਅਤੇ ਸਾਂਤੀ ਨੂੰ ਢਾਹ ਲਾਉਣਾ ਸੀ।   


author

Mandeep Singh

Content Editor

Related News