ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ''ਚ ਭੁੱਖ ਹੜਤਾਲ ਸ਼ੁਰੂ

03/08/2017 7:20:11 PM

ਨਾਭਾ (ਜਗਨਾਰ,ਭੂਪਾ) — ਪਿਛਲੇ ਲੰਮੇ ਸਮੇਂ ਤੋਂ ਪੰਜਾਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਦੀਆ ਘਟਨਾਵਾਂ ਵਾਪਰ ਰਹੀਆਂ ਹਨ ਦੇ ਬਾਵਜੂਦ ਕਿਸੇ ਵੀ ਦੋਸ਼ੀ ਨੂੰ ਪ੍ਰਸ਼ਾਸਨ ਜਾਂ ਸਰਕਾਰ ਵੱਲੋਂ ਗ੍ਰਿਫਤਾਰ ਨਹੀਂ ਕੀਤਾ ਗਿਆ ਜਿਸ ਦੇ ਰੋਸ ਵਜੋਂ ਨਾਭਾ ਹਲਕੇ ਦੇ ਪਿੰਡ ਗੁਰਦਿੱਤਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਨਿਸ਼ਕਾਮ ਸੇਵਾ ਦਲ ਦੇ ਮੁਖੀ ਭਾਈ ਹਰਨੇਕ ਸਿੰਘ ਗੁਰਦਿੱਤਪੁਰਾ ਵੱਲੋਂ ਪਿਛਲੀ 6 ਮਾਰਚ ਨੂੰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ ਜਿਸ ਨੂੰ ਖਬਰ ਲਿਖੇ ਜਾਣ ਤੱਕ ਕਰੀਬ 60 ਘੰਟੇ ਪੂਰੇ ਹੋ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਹਰਨੇਕ ਸਿੰਘ ਨੇ ਦੱਸਿਆ ਕਿ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੁਰਾਨ ਸ਼ਰੀਫ ਦੀ ਬੇਅਦਬੀ ਕਰਨ ਵਾਲਿਆਂ ਨੂੰ ਕੁੱਝ ਸਮੇਂ ਅੰਦਰ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ ਦੇ ਬਾਵਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਅੱਜ ਤੱਕ ਨਾ ਹੀ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਨਾ ਹੀ ਘਟਨਾਵਾਂ ਰੁਕਣ ਦਾ ਨਾਂ ਲੈ ਰਹੀਆਂ ਹਨ ਜਿਸ ਕਰਕੇ ਪ੍ਰਸ਼ਾਸਨ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬੇਅਦਬੀ ਕਰਨ ਵਾਲਿਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਖਤ ਸਜ਼ਾ ਦੇਵੇ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰਦਾ ਉਦੋਂ ਤਕ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਜਾਰੀ ਰਹੇਗੀ। 


Gurminder Singh

Content Editor

Related News