ਜਲੰਧਰ: ਕੂੜੇ ਦੇ ਢੇਰ 'ਚੋਂ ਮਿਲੀ ਰਾਈਫਲ, ਦਹਿਸ਼ਤ ਦਾ ਮਾਹੌਲ

12/21/2017 4:54:48 PM

ਜਲੰਧਰ(ਸੁਧੀਰ,ਪ੍ਰੀਤ)— ਲਾਂਬੜਾ ਦੇ ਅਧੀਨ ਪੈਂਦੇ ਪਿੰਡ ਤਾਜਪੁਰ 'ਚ ਇਕ ਰਾਈਫਲ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਇਕ ਪ੍ਰਵਾਸੀ ਮਜ਼ਦੂਰ ਪਿੰਡ 'ਚ ਸਫਾਈ ਕਰ ਰਿਹਾ ਸੀ ਕਿ ਅਚਾਨਕ ਕੂੜੇ ਦੇ ਢੇਰ ਕੋਲੋਂ ਉਸ ਨੂੰ ਰਾਈਫਲ ਪਈ ਮਿਲੀ। ਉਸ ਨੇ ਇਸ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦਿੱਤੀ। ਥਾਣਾ ਲਾਂਬੜਾ ਦੇ ਇੰਚਾਰਜ ਪੁਸ਼ਪ ਬਾਲੀ ਨੇ ਦੱਸਿਆ ਕਿ ਫਿਲਹਾਲ ਪੁਲਸ ਜਾਂਚ 'ਚ ਲੱਗ ਰਿਹਾ ਹੈ ਕਿ ਰਾਈਫਲ ਕਾਫੀ ਪੁਰਾਣੀ ਹੈ। ਉਨ੍ਹਾਂ ਨੇ ਦੱਸਿਆ ਕਿ ਖਸਤਾ ਹਾਲਤ 'ਚ ਹੋਣ ਕਰਕੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਰਾਤ ਦੇ ਸਮੇਂ 'ਚ ਉਸ ਨੂੰ ਕੋਈ ਸੁੱਟ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।