ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

Wednesday, Aug 12, 2026 - 05:13 PM (IST)

ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

ਚੰਡੀਗੜ੍ਹ : ਇਕ ਪੈਨਸ਼ਨਰ ਵੱਲੋਂ ਦਾਇਰ ਪਟੀਸ਼ਨ ਦੇ ਮਾਮਲੇ ਵਿਚ ਹਾਈਕੋਰਟ ਨੇ ਅਹਿਮ ਫ਼ੈਸਲਾ ਸੁਣਾਉਂਦਿਆ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਉਨ੍ਹਾਂ ਦੀ ਪਿਛਲੀ 12 ਸਾਲ ਦੀ ਸੇਵਾ ਨੂੰ ਪੈਨਸ਼ਨ ਲਈ ਯੋਗ ਮੰਨਣ ਦੇ ਹੁਕਮ ਹਨ। ਦਰਅਸਲ 94 ਸਾਲਾ ਇਕ ਸੇਵਾਮੁਕਤ ਅਧਿਆਪਕਾ ਵੱਲੋਂ 28 ਸਾਲ ਲੰਬੀ ਕਾਨੂੰਨੀ ਲੜਾਈ ਲੜਨ ਤੋਂ ਬਾਅਦ ਆਖ਼ਰਕਾਰ ਇਨਸਾਫ਼ ਹਾਸਲ ਕਰ ਲਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੇਵਾਮੁਕਤ ਅਧਿਆਪਕਾ ਡਾ. ਤ੍ਰਿਪਤ ਕੌਰ ਮਾਨ ਦੀ ਪਟੀਸ਼ਨ ’ਤੇ ਫ਼ੈਸਲਾ ਸੁਣਾਉਂਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਉਨ੍ਹਾਂ ਦੀ ਪਿਛਲੀ 12 ਸਾਲ ਦੀ ਸੇਵਾ ਨੂੰ ਪੈਨਸ਼ਨ ਲਈ ਯੋਗ ਮੰਨਣ ਦੇ ਹੁਕਮ ਦਿੱਤੇ ਹਨ। ਇਥੇ ਹੀ ਬਸ ਨਹੀਂ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਨਵੀਂ ਨਿਯੁਕਤੀ ਸਮੇਂ ਤਨਖਾਹ ਲਈ ਪਿਛਲੀ ਸੇਵਾ ਜਾਇਜ਼ ਹੋਵੇ ਤਾਂ ਪੈਨਸ਼ਨ ਲਈ ਉਸ ਨੂੰ ਵੱਖ ਕਿਵੇਂ ਕੀਤਾ ਜਾ ਸਕਦਾ ਹੈ। ਪਟੀਸ਼ਨਰ ਨੇ 1974 ਤੋਂ 1986 ਤੱਕ ਗੁਰੂ ਨਾਨਕ ਦੇਵ ਕਾਲਜ ਆਫ਼ ਵੂਮਨ, ਯਮੁਨਾਨਗਰ ਵਿਚ ਬਤੌਰ ਪ੍ਰਿੰਸੀਪਲ 12 ਸਾਲ ਸੇਵਾ ਨਿਭਾਈ ਸੀ। ਜੁਲਾਈ 1986 ਵਿਚ ਉਨ੍ਹਾਂ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਡਿਪਟੀ ਡਾਇਰੈਕਟਰ ਵਜੋਂ ਨਿਯੁਕਤੀ ਹੋਈ। 

ਇਹ ਵੀ ਪੜ੍ਹੋ : ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ

ਬੋਰਡ ਵੱਲੋਂ ਉਨ੍ਹਾਂ ਦੀ ਪਿਛਲੀ ਸੇਵਾ ਤੇ ਤਜਰਬੇ ਨੂੰ ਧਿਆਨ ਵਿਚ ਰੱਖਦਿਆਂ ਹੀ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਸੀ ਤੇ ਉਨ੍ਹਾਂ ਦੀ ਤਨਖ਼ਾਹ ਵੀ ਰਾਖਵੀਂ ਕੀਤੀ ਗਈ ਸੀ। ਹਾਲਾਂਕਿ 1995 ਵਿਚ ਸੇਵਾਮੁਕਤੀ ਸਮੇਂ ਬੋਰਡ ਨੇ ਉਨ੍ਹਾਂ ਨੂੰ ਪੈਨਸ਼ਨ ਦਾ ਲਾਭ ਦੇਣ ਤੋਂ ਇਨਕਾਰ ਕਰ ਦਿੱਤਾ। ਬੋਰਡ ਦਾ ਤਰਕ ਸੀ ਕਿ ਪੈਨਸ਼ਨ ਲਈ ਲੋੜੀਂਦੀ 10 ਸਾਲ ਦੀ ਸੇਵਾ ਦੇ ਮੁਕਾਬਲੇ ਉਨ੍ਹਾਂ ਦੀ ਬੋਰਡ ਵਿਚ ਸੇਵਾ ਸਿਰਫ਼ 9 ਸਾਲ 4 ਮਹੀਨੇ ਬਣਦੀ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਹਰਸਿਮਰਨ ਸਿੰਘ ਸੇਠੀ ਤੇ ਜਸਟਿਸ ਅਮਰਿੰਦਰ ਸਿੰਘ ਗਰੇਵਾਲ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਨਿਯਮ ਕਰਮਚਾਰੀ ਨੂੰ ਉਸਦੇ ਹੱਕ ਤੋਂ ਵਾਂਝਾ ਕਰਨ ਲਈ ਨਹੀਂ, ਸਗੋਂ ਸੇਵਾ ਨੂੰ ਨਿਯਮਤ ਕਰਨ ਲਈ ਹੁੰਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ

ਬੈਂਚ ਨੇ ਕਿਹਾ ਕਿ ਇਹ ਇਕ ਅਜਿਹੀ ਮਹਿਲਾ ਦਾ ਮਾਮਲਾ ਹੈ ਜਿਸ ਨੇ ਆਪਣੀ ਜ਼ਿੰਦਗੀ ਦੇ 32 ਸਾਲ ਤੋਂ ਵੱਧ ਸਮੇਂ ਤੱਕ ਸਿੱਖਿਆ ਦੇ ਖੇਤਰ ਵਿਚ ਸੇਵਾ ਨਿਭਾਈ ਹੈ। ਹਾਈਕੋਰਟ ਦੇ ਇਸ ਫ਼ੈਸਲੇ ਨਾਲ ਡਾ. ਤ੍ਰਿਪਤ ਕੌਰ ਮਾਨ ਲਈ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਲੜਾਈ ਦਾ ਅੰਤ ਹੋ ਗਿਆ ਹੈ ਅਤੇ ਉਨ੍ਹਾਂ ਦੀ ਪਿਛਲੀ ਸੇਵਾ ਨੂੰ ਪੈਨਸ਼ਨ ਦੇ ਹੱਕ ਲਈ ਗਿਣਨ ਦਾ ਰਾਹ ਸਾਫ਼ ਹੋ ਗਿਆ ਹੈ।

ਇਹ ਵੀ ਪੜ੍ਹੋ : ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ ਫੈਸਲੇ ਦੀ ਤਿਆਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News