ਲੁਧਿਆਣਾ ਪੁਲਸ ਨੇ 'ਭਾਰਤ ਜੋੜੋ ਯਾਤਰਾ' ਤੋਂ ਪਹਿਲਾਂ ਦੰਗਾ ਪੀੜਤ ਜੱਥੇਬੰਦੀ ਦੇ ਪ੍ਰਧਾਨ ਨੂੰ ਕੀਤਾ ਨਜ਼ਰਬੰਦ
Thursday, Jan 12, 2023 - 09:50 AM (IST)
ਲੁਧਿਆਣਾ (ਸਲੂਜਾ) : ਲੁਧਿਆਣਾ 'ਚ ਦੰਗਾ ਪੀੜਤ ਜੱਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਨੂੰ ਅੱਜ ਤੜਕੇ ਸਵੇਰੇ ਘਰ ਅੰਦਰ ਹੀ ਨਜ਼ਰਬੰਦ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਸੁਰਜੀਤ ਸਿੰਘ ਨੂੰ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੇ ਮੱਦੇਨਜ਼ਰ ਨਜ਼ਰਬੰਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਜੱਥੇਬੰਦੀ ਵੱਲੋਂ ਰਾਹੁਲ ਗਾਂਧੀ ਦੇ ਵਿਰੋਧ ਦਾ ਪ੍ਰੋਗਰਾਮ ਸੀ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, 12 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਇਹ ਜ਼ਰੂਰ ਪੜ੍ਹ ਲਓ
ਇਸ ਕਾਰਨ ਤੜਕੇ ਸਵੇਰੇ ਭਾਰੀ ਪੁਲਸ ਫੋਰਸ ਦੰਗਾ ਪੀੜਤ ਜੱਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਦੇ ਘਰ ਪੁੱਜੀ ਅਤੇ ਉਨ੍ਹਾਂ ਨੂੰ ਘਰ ਤੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਵੱਲੋਂ ਅੱਜ ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦਾ ਦੂਜਾ ਦਿਨ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਰਿਹਾਇਸ਼ੀ ਮਕਾਨਾਂ' ਨੂੰ ਲੈ ਕੈ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਲਾਈ ਇਹ ਵੱਡੀ ਰੋਕ
ਉਨ੍ਹਾਂ ਵੱਲੋਂ ਇਸ ਯਾਤਰਾ ਨੂੰ ਸਵੇਰ ਦੇ ਸਮੇਂ ਦੋਰਾਹਾ ਤੋਂ ਸ਼ੁਰੂ ਕੀਤਾ ਗਿਆ, ਜੋ ਕਿ ਸਮਰਾਲਾ ਚੌਂਕ ਵਿਖੇ ਪੁੱਜਣ 'ਤੇ ਖ਼ਤਮ ਹੋਵੇਗੀ। ਇਸ ਦੌਰਾਨ ਰਾਹੁਲ ਗਾਂਧੀ ਵੱਲੋਂ ਸਮਰਾਲਾ ਚੌਂਕ 'ਤੇ ਰੈਲੀ ਨੂੰ ਸੰਬੋਧਨ ਵੀ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ