ਰਿਸ਼ੀ ਪਾਲ ਸਿੰਘ ਨੇ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
Friday, Aug 11, 2023 - 06:35 PM (IST)

ਜਲੰਧਰ (ਬਿਊਰੋ) : 2014 ਬੈਚ ਦੇ ਆਈ. ਏ. ਐੱਸ. ਅਧਿਕਾਰੀ ਰਿਸ਼ੀ ਪਾਲ ਸਿੰਘ ਵਲੋਂ ਅੱਜ ਜਲੰਧਰ ਦੇ ਨਵੇਂ ਨਗਰ ਨਿਗਮ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਗਿਆ ਹੈ। ਬਦਲੀ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ, ਮਾਨਸਾ ਸਨ। ਉਹ ਡਿਪਟੀ ਕਮਿਸ਼ਨਰ ਤਰਨ ਤਾਰਨ ਵੀ ਰਹਿ ਚੁੱਕੇ ਹਨ। ਅਹੁਦਾ ਸੰਭਾਲ ਉਪਰੰਤ ਰਿਸ਼ੀ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਤਰਜੀਹ ਪਜਾਬ ਸਰਕਾਰ ਦੇ ਪ੍ਰੋਗਰਾਮਾਂ ਜਿਨ੍ਹਾਂ ’ਚ ਸਮਾਰਟ ਸਿਟੀ, ਸਾਲਿਡ ਵੇਸਟੇ ਮੇਨੈਜਮੈਂਟ ਅਤੇ ਹੇਠਲੇ ਪੱਧਰ ਤੱਕ ਸਹੂਲਤਾਂ ਨੂੰ ਪਹੁੰਚਾਉਣਾ ਮੁੱਖ ਉਦੇਸ਼ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਖਾਸ ਨਾਗਰਿਕ ਸੇਵਾਵਾਂ ’ਚ ਹੋਰ ਸੁਧਾਰ ਲਿਆਉਣ ਤੋਂ ਇਲਾਵਾ ਉਨ੍ਹਾਂ ਦਾ ਧਿਆਨ ਸ਼ਹਿਰ ਦੇ ਸਰਵਪੱਖੀ ਵਿਕਾਸ ਵੱਲ ਵੀ ਹੋਵੇਗਾ।
ਇਹ ਵੀ ਪੜ੍ਹੋ : ਮਣੀਪੁਰ ਹਿੰਸਾ ਦੇ ਸ਼ਿਕਾਰ ਹੋਏ 5 ਬੱਚੇ 3 ਦਿਨ ਜੰਗਲ ’ਚ ਬਿਤਾਉਣ ਤੋਂ ਬਾਅਦ ਪਹੁੰਚੇ ਫਿਰੋਜ਼ਪੁਰ
ਨਵੇਂ ਨਗਰ ਨਿਗਮ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਬਕਾਇਆਂ ਦੀ ਰਿਕਵਰੀ ਕਰਨਾ ਵੀ ਮਹੱਤਵਪੂਰਨ ਹੋਵੇਗਾ। ਇਸ ਮੌਕੇ ਉਨ੍ਹਾਂ ਵਲੋਂ ਵੱਖ-ਵੱਖ ਬਰਾਂਚਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਨਗਰ ਨਿਗਮ ਵਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ।
ਇਹ ਵੀ ਪੜ੍ਹੋ : ਨਿਗਮ ਚੋਣਾਂ : ਨਵੇਂ ਸਿਰੇ ਤੋਂ ਵਾਰਡਬੰਦੀ ਦੌਰਾਨ ਰਿਜ਼ਰਵੇਸ਼ਨ ’ਚ ਬਦਲਾਅ ਕਰਨ ’ਤੇ ਉੱਠੇ ਸਵਾਲ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8