ਭਾਰਤੀ ਮੂਲ ਦੇ ਰਿਸ਼ੀ ਸੂਨਕ ਬਣੇ UK ਦੇ ਪ੍ਰਧਾਨ ਮੰਤਰੀ, CM ਮਾਨ ਨੇ ਇੰਝ ਦਿੱਤੀ ਵਧਾਈ

Tuesday, Oct 25, 2022 - 09:24 AM (IST)

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮੂਲ ਦੇ ਰਿਸ਼ੀ ਸੂਨਕ ਨੂੰ ਬਰਤਾਨੀਆ ਦੇ ਪਹਿਲੇ ਵਿਦੇਸ਼ੀ ਮੂਲ ਦੇ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਇਸ ਸਬੰਧ ’ਚ ਟਵੀਟ ਕਰਦੇ ਹੋਏ ਲਿਖਿਆ ਕਿ ‘ਦੀਵਾਲੀ ਦੀ ਰਾਤ ਮਿਲੀ ਇਸ ਖ਼ਬਰ ਨੇ ਦੀਵਾਲੀ ਦੀ ਖੁਸ਼ੀ ਅਤੇ ਰੌਣਕ ਨੂੰ ਹੋਰ ਵਾਧਾ ਦਿੱਤਾ ਹੈ।’’ ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘‘ਮੇਰੇ ਅਤੇ ਪੂਰੇ ਪੰਜਾਬ ਵੱਲੋਂ ਰਿਸ਼ੀ ਸੂਨਕ ਨੂੰ UK ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਮੁਬਾਰਕਾਂ।’’ ਉਨ੍ਹਾਂ ਨੇ ਕਿਹਾ ਕਿ ‘‘ਮੈਂ ਉੱਮੀਦ ਕਰਦਾ ਹਾਂ ਕਿ ਤੁਹਾਡੀ ਅਗਵਾਈ ਵਿੱਚ UK ਅਤੇ ਪੰਜਾਬ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ।’’

ਪੜ੍ਹੋ ਇਹ ਵੀ ਖ਼ਬਰ : ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ

PunjabKesari

ਦੱਸ ਦੇਈਏ ਕਿ ਭਾਰਤੀ ਮੂਲ ਦੇ ਰਿਸ਼ੀ ਸੂਨਕ ਬਰਤਾਨੀਆ ਦੇ ਪਹਿਲੇ ਵਿਦੇਸ਼ੀ ਮੂਲ ਦੇ ਪ੍ਰਧਾਨ ਮੰਤਰੀ ਬਣ ਗਏ ਹਨ। ਰਿਸ਼ੀ ਦੇ ਪ੍ਰਧਾਨ ਮੰਤਰੀ ਬਣਨ ਦੇ ਐਲਾਨ ਨਾਲ ਭਾਰਤੀ ਭਾਈਚਾਰੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਭਾਰਤੀ ਇਸ ਨੂੰ ਦੀਵਾਲੀ ਦਾ ਸਭ ਤੋਂ ਵੱਡਾ ਤੋਹਫ਼ਾ ਕਹਿ ਰਹੇ ਹਨ। ਉਨ੍ਹਾਂ ਦੇ ਮੁਕਾਬਲੇ ਕੰਜ਼ਰਵੇਟਿਵ ਪਾਰਟੀ ਦਾ ਕੋਈ ਵੀ ਦਾਅਵੇਦਾਰ 100 ਜਾਂ ਇਸ ਤੋਂ ਵੱਧ ਸੰਸਦ ਮੈਂਬਰਾਂ ਦਾ ਸਮਰਥਨ ਹਾਸਿਲ ਨਹੀਂ ਕਰ ਸਕਿਆ। ਜ਼ਿਕਰਯੋਗ ਹੈ ਕਿ ਰਿਸ਼ੀ ਸੂਨਕ ਦੇ ਨਾਨਕੇ ਅਤੇ ਦਾਦਕੇ ਪੰਜਾਬ ਨਾਲ ਸੰਬੰਧਿਤ ਹਨ।

ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ


rajwinder kaur

Content Editor

Related News