ਦਸੰਬਰ-ਜਨਵਰੀ ''ਚ 3 ਗੁਣਾ ਵਧ ਜਾਂਦੈ ਦਿਲ ਦੇ ਦੌਰੇ ਦਾ ਖ਼ਤਰਾ, ਇਹ ਲੋਕ ਰੱਖਣ ਖ਼ਾਸ ਧਿਆਨ

12/15/2022 6:02:43 PM

ਜਲੰਧਰ (ਨੈਸ਼ਨਲ ਡੈਸਕ) : ਅਮਰੀਕਨ ਹਾਰਟ ਐਸੋਸੀਏਸ਼ਨ ਵਲੋਂ ਹਾਲ ਹੀ ਵਿਚ ਜਾਰੀ ਇਕ ਅਧਿਐਨ ਰਿਪੋਰਟ ਮੁਤਾਬਕ ਗਰਮੀਆਂ ਦੇ ਮੌਸਮ ਦੀ ਥਾਂ ਸਰਦੀਆਂ ਵਿਚ ਦਿਲ ਦੇ ਦੌਰੇ ਦਾ ਖ਼ਤਰਾ ਵਧ ਜਾਂਦਾ ਹੈ। ਅਧਿਐਨ ਤੋਂ ਪਤਾ ਚਲਦਾ ਹੈ ਕਿ ਸਰਦੀਆਂ ਦੇ ਮੌਸਮ ਵਿਚ ਦਿਲ ਦੇ ਦੌਰੇ ਜ਼ਿਆਦਾ ਗੰਭੀਰ ਤਰੀਕੇ ਨਾਲ ਆਉਂਦੇ ਹਨ ਅਤੇ ਦਸੰਬਰ ਦੇ ਅਖ਼ੀਰ ਵਿਚ ਅਤੇ ਜਨਵਰੀ ਮਹੀਨੇ ਵਿਚ ਇਹ ਖ਼ਤਰਾ ਜ਼ਿਆਦਾ ਰਹਿੰਦਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਡੀ. ਜੀ. ਪੀ. ਗੌਰਵ ਯਾਦਵ ਦਾ ਵੱਡਾ ਬਿਆਨ

ਬਰਮਿੰਘਮ ਸਕੂਲ ਆਫ ਮੈਡੀਸਨ ਦੇ ਪ੍ਰੋਫ਼ੈਸਰ ਸਟੀਫਨ ਪੀ. ਗਲਾਸਰ ਮੁਤਾਬਕ ਸਰਦੀਆਂ ਵਿਚ ਦਿਨ ਦੇ ਘੰਟਿਆਂ ਵਿਚ ਬਦਲਾਅ ਦੇ ਕਾਰਨ ਕੋਰਟੀਸੋਲ ਵਰਗੇ ਹਾਰਮੋਨ ਦਾ ਸੰਤੁਲਨ ਵਿਗੜ ਜਾਂਦਾ ਹੈ ਜਿਸ ਨਾਲ ਦਿਲ ’ਤੇ ਵਾਧੂ ਦਬਾਅ ਪੈਂਦਾ ਹੈ। ਇਸ ਤੋਂ ਇਲਾਵਾ ਤਾਪਮਾਨ ਵਿਚ ਗਿਰਾਵਟ ਨਾਲ ਨਾੜਾਂ ਸਖ਼ਤ ਹੋ ਜਾਂਦੀਆਂ ਹਨ ਅਤੇ ਖ਼ੂਨ ਦਾ ਪ੍ਰਵਾਹ ਠੀਕ ਢੰਗ ਨਾਲ ਨਹੀਂ ਹੁੰਦਾ ਹੈ। ਇਸ ਕਾਰਨ ਦਿਲ ਨੂੰ ਪੂਰੀ ਮਾਤਰਾ ਵਿਚ ਆਕਸੀਜਨ ਦੀ ਸਪਲਾਈ ਨਹੀਂ ਹੁੰਦੀ ਹੈ ਅਤੇ ਦਿਲ ਦੇ ਦੌਰੇ ਦਾ ਖ਼ਤਰਾ ਵਧ ਜਾਂਦਾ ਹੈ।

ਇਹ ਵੀ ਪੜ੍ਹੋ : ਇੰਗਲੈਂਡ ਜਾਣ ਦਾ ਪ੍ਰੋਗਰਾਮ ਬਣਾ ਰਹੇ ਜ਼ਰੂਰ ਪੜ੍ਹਨ ਇਹ ਖ਼ਬਰ, ਗੁਰਦੁਆਰਾ ਸਾਹਿਬ ਤੋਂ ਹੋ ਰਹੀਆਂ ਬੇਨਤੀਆਂ

ਅਧਿਐਨ ਦੇ ਮੁਤਾਬਕ ਆਮ ਦਿਨਾਂ ਦੇ ਮੁਕਾਬਲੇ ਜ਼ਿਆਦਾ ਗਰਮੀ ਵਿਚ ਦਿਲ ਦੇ ਰੋਗੀਆਂ ਨੂੰ 12 ਫ਼ੀਸਦੀ ਹਾਰਟ ਅਟੈਕ ਦਾ ਖ਼ਤਰਾ ਵਧ ਜਾਂਦਾ ਹੈ। ਉਥੇ ਹੀ ਸਰਦੀਆਂ ਵਿਚ ਦਿਲ ਦਾ ਦੌਰਾ ਪੈਣ ਵਰਗੀਆਂ ਸਿਹਤ ਸਬੰਧੀ ਸਮੱਸਿਆਵਾਂ 'ਚ 3 ਗੁਣਾ ਜ਼ਿਆਦਾ ਖ਼ਤਰਾ ਵਧ ਜਾਂਦਾ ਹੈ।

ਇਹ ਵੀ ਪੜ੍ਹੋ : ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਕੀਤਾ ਜਾ ਸਕਦੈ ਅਹਿਮ ਐਲਾਨ

ਕਿਹੜੇ ਲੋਕਾਂ ਨੂੰ ਜ਼ਿਆਦਾ ਖ਼ਤਰਾ?

ਇਹ ਗੱਲ ਧਿਆਨ ਰੱਖਣ ਯੋਗ ਹੈ ਕਿ ਸਿਗਰਟਨੋਸ਼ੀ ਕਰਨ ਵਾਲੇ, ਮੋਟੇ, ਹਾਈ ਬਲੱਡ ਪ੍ਰੈਸ਼ਰ ਰੋਗੀ, ਜ਼ਿਆਦਾ ਸ਼ਰਾਬ ਪੀਣ ਵਾਲੇ ਜਾਂ ਜਿਨ੍ਹਾਂ ਦਾ ਪਹਿਲਾਂ ਤੋਂ ਹੀ ਦਿਲ ਸਬੰਧੀ ਇਲਾਜ ਚਲ ਰਿਹਾ ਹੈ, ਉਨ੍ਹਾਂ ਲੋਕਾਂ ਵਿਚ ਹਾਰਟ ਅਟੈਕ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ। ਇਸ ਲਈ ਜ਼ਿਆਦਾ ਠੰਡ ਦੇ ਸੰਪਰਕ ਵਿਚ ਆਉਣ ਤੋਂ ਬਚਣਾ ਚਾਹੀਦਾ ਹੈ ਅਤੇ ਉੱਚਿਤ ਕੱਪੜੇ ਪਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਲੂਣ ਦੇ ਜ਼ਿਆਦਾ ਸੇਵਨ ਤੋਂ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ :  ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ ਕੌਮੀ ਦਸਤਾਰਬੰਦੀ ਸਮਾਗਮ, ਜਥੇਦਾਰ ਵੱਲੋਂ ਸਿੱਖ ਪੰਥ ਨੂੰ ਖ਼ਾਸ ਅਪੀਲ

ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Harnek Seechewal

This news is Content Editor Harnek Seechewal