ਹੱਡ ਚੀਰਵੀਂ ਠੰਡ ਦਰਮਿਆਨ ਗੰਭੀਰ ਬੀਮਾਰੀ ਦਾ ਖ਼ਤਰਾ, ਲੋਕਾਂ ਲਈ Advisory ਜਾਰੀ

Tuesday, Jan 07, 2025 - 04:16 PM (IST)

ਹੱਡ ਚੀਰਵੀਂ ਠੰਡ ਦਰਮਿਆਨ ਗੰਭੀਰ ਬੀਮਾਰੀ ਦਾ ਖ਼ਤਰਾ, ਲੋਕਾਂ ਲਈ Advisory ਜਾਰੀ

ਬਠਿੰਡਾ (ਸੁਖਵਿੰਦਰ) : ਸਿਹਤ ਵਿਭਾਗ ਵਲੋਂ ਠੰਡ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਕਾਰਜਕਾਰੀ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਤਾਪਮਾਨ 'ਚ ਗਿਰਾਵਟ ਆਉਣ ਕਾਰਨ ਲੋਕਾਂ ਨੂੰ ਸਿਹਤ ਸਮੱਸਿਆਵਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਠੰਡ ਕਾਰਨ ਨਿਮੋਨੀਆਂ ਜਲਦੀ ਹੋ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਿਮੋਨੀਆਂ ਦੀ ਜਲਦੀ ਪਛਾਣ ਕਰਕੇ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਸਿਹਤ ਲਈ ਘਾਤਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ 5 ਸਾਲ ਦੇ ਬੱਚਿਆ 'ਚ ਹੋਣ ਵਾਲੀਆ ਮੌਤਾਂ ਦਾ ਮੁੱਖ ਕਾਰਨ ਨਿਮੋਨੀਆਂ ਹੈ, ਜੋ ਫੇਫੜਿਆ ਦੀ ਲਾਗ ਕਾਰਨ ਹੁੰਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁੰਡੇ ਨੂੰ ਮਿੰਟਾਂ-ਸਕਿੰਟਾਂ 'ਚ ਆਈ ਮੌਤ, ਕੰਬ ਗਏ ਦੇਖਣ ਵਾਲੇ, ਨਹੀਂ ਦੇਖੀ ਜਾਂਦੀ CCTV

ਉਨ੍ਹਾਂ ਕਿਹਾ ਕਿ ਨਿਮੋਨੀਆਂ ਇਕ ਗੰਭੀਰ ਬੀਮਾਰੀ ਹੈ। ਇਸ ਲਈ ਘਰੇਲੂ ਇਲਾਜ 'ਚ ਸਮਾਂ ਨਾ ਗਵਾਇਆ ਜਾਵੇ ਅਤੇ ਇਸ ਦੇ ਲੱਛਣਾਂ ਦੀ ਜਲਦੀ ਪਛਾਣ ਕਰਕੇ ਮਰੀਜ਼ ਦਾ ਤੁਰੰਤ ਮਾਹਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿਮੋਨੀਆਂ ਤੋਂ ਬਚਾਅ ਅਤੇ ਇਸ ਦੇ ਇਲਾਜ ਸਬੰਧੀ 'ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੀਲਾਇਜ਼ ਨਿਮੋਨੀਆ ਸਕਸੈੱਸਫੁੱਲੀ'(ਸਾਂਸ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਲੋਕਾਂ ਨੂੰ ਨਿਮੋਨੀਆਂ  ਤੋਂ ਬਚਾਅ ਸਬੰਧੀ ਜਾਗਰੂਕ ਕਰਨਾ, ਇਸ ਦੀ ਜਲਦੀ ਪਛਾਣ ਕਰਕੇ ਇਸਦਾ ਇਲਾਜ ਕਰਨਾ ਅਤੇ ਗੰਭੀਰ ਕੇਸਾਂ ਨੂੰ ਜਲਦੀ ਹਸਪਤਾਲਾਂ 'ਚ ਲੈ ਕੇ ਜਾਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲੋਹੜੀ ਤੋਂ ਅਗਲੇ ਦਿਨ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ ਤੇ ਹੋਰ ਅਦਾਰੇ

ਇਸ ਸਬੰਧੀ ਜ਼ਿਲ੍ਹੇ 'ਚ ਕੰਮ ਕਰਦੇ ਮੈਡੀਕਲ ਅਫ਼ਸਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਐੱਮ. ਪੀ. ਐੱਚ. ਡਬਲਯੂ. ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਲੋਕਾਂ ਨੂੰ ਇਸ ਬੀਮਾਰੀ ਸਬੰਧੀ ਜਾਗਰੂਕ ਕਰ ਸਕਣ। ਉਨ੍ਹਾਂ ਕਿਹਾ ਕਿ ਨਿਮੋਨੀਆਂਤੋਂ ਬਚਣ ਲਈ ਸਾਨੂੰ ਆਪਣੇ ਹੱਥਾਂ ਨੂੰ ਵਾਰ-ਵਾਰ ਥੋਣਾ ਚਾਹੀਦਾ ਹੈ ਤਾਂ ਜੋ ਬੈਕਟੀਰੀਆ ਨੂੰ ਰੋਕਣ ਵਿਚ ਮਦਦ ਮਿਲ ਸਕੇ। ਬੱਚਿਆਂ ਨੂੰ ਨਿਮੋਨੀਆਂ ਤੋਂ ਬਚਾਉਣ ਲਈ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਜ਼ਰੂਰ ਪਿਲਾਉਣਾ ਚਾਹੀਦਾ ਹੈ ਅਤੇ 6 ਮਹੀਨੇ ਤੱਕ ਸਿਰਫ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ। ਸਰਦੀਆਂ ਵਿਚ ਬੱਚਿਆਂ ਨੂੰ ਗਰਮ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਜ਼ਮੀਨ 'ਤੇ ਨੰਗੇ ਪੈਰ ਤੁਰਨ ਨਹੀਂ ਦੇਣਾ ਚਾਹੀਦਾ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News