ਵੱਡੀ ਨਦੀ ''ਚ ਬਰਾਮਦ ਹੋਈ ਔਰਤ ਦੀ ਲਾਸ਼, ਫੈਲੀ ਸਨਸਨੀ
Wednesday, Jul 30, 2025 - 12:55 PM (IST)

ਪਟਿਆਲਾ (ਬਲਜਿੰਦਰ) : ਪਟਿਆਲਾ ਦੀ ਵੱਡੀ ਨਦੀ ਵਿਚ ਅੱਜ ਥਾਣਾ ਕੋਤਵਾਲੀ ਦੀ ਪੁਲਸ ਨੂੰ ਤਰਦੀ ਹੋਈ ਲਾਸ਼ ਬਰਾਮਦ ਹੋਈ। ਪੁਲਸ ਨੇ ਲਾਸ਼ ਨੂੰ ਬਾਹਰ ਕੱਢ ਕੇ ਉਸਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਅੱਜ ਲੋਕਾਂ ਨੇ ਵੱਡੀ ਨਦੀ ਵਿਚ ਇਕ ਲਾਸ਼ ਤਰਦੀ ਹੋਈ ਦੇਖੀ ਤਾਂ ਤੁਰੰਤ ਪੁਲਸ ਨੂੰ ਇਸ ਸੰਬੰਧੀ ਸੂਚਿਤ ਕੀਤਾ ਗਿਆ।
ਜਾਣਕਾਰੀ ਮਿਲਣ ਤੋਂ ਬਾਅਦ ਕੋਤਵਾਲੀ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਲਾਸ਼ ਦੀ ਸ਼ਨਾਖਤ ਲਈ 72 ਘੰਟਿਆਂ ਲਈ ਰਖਵਾਇਆ ਗਿਆ ਹੈ।