ਬਰਸਾਤ ਤੋਂ ਬਾਅਦ ਅਚਾਨਕ ਵਧਿਆ ਪਾਣੀ ਦਾ ਪੱਧਰ, ਪੰਜਾਬ ਦੇ ਕਈ ਪਿੰਡਾਂ ਦਾ ਸੰਪਰਕ ਟੁੱਟਿਆ

Friday, Feb 28, 2025 - 11:11 AM (IST)

ਬਰਸਾਤ ਤੋਂ ਬਾਅਦ ਅਚਾਨਕ ਵਧਿਆ ਪਾਣੀ ਦਾ ਪੱਧਰ, ਪੰਜਾਬ ਦੇ ਕਈ ਪਿੰਡਾਂ ਦਾ ਸੰਪਰਕ ਟੁੱਟਿਆ

ਦੀਨਾਨਗਰ (ਹਰਜਿੰਦਰ ਗੋਰਾਇਆ) : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ  ਮਕੌੜਾ ਪੱਤਣ 'ਤੇ ਅਚਾਨਕ ਪਾਣੀ ਦਾ ਪੱਧਰ ਵੱਧਣ ਕਾਰਨ ਰਾਵੀ ਦਰਿਆ ਦੇ ਪਰਲੇ ਪਾਸੇ ਅੱਧੀ ਦਰਜਨ ਪਿੰਡ ਤੂਰ, ਚੇਬੇ, ਭਰਿਆਲ, ਲਸਿਆਣ, ਮੰਮੀ ਚਕਰੰਜਾ ਆਦਿ ਪਿੰਡਾਂ ਦਾ ਬਿਲਕੁਲ ਲਿੰਕ ਟੁੱਟ ਗਿਆ ਹੈ ਕਿਉਂਕਿ ਪਾਣੀ ਦਾ ਪੱਧਰ ਇੰਨਾ ਜ਼ਿਆਦਾ ਹੋ ਗਿਆ ਹੈ ਕਿ ਆਉਣ ਜਾਣ ਲਈ ਲੋਕਾਂ ਲਈ ਬਣਾਏ ਪਲਟੂਨ ਪੁੱਲ ਦੇ ਅਗਲੇ ਪਾਸਿਓਂ ਪੁੱਲ ਦਾ ਕੁਝ ਹਿੱਸਾ ਪਾਣੀ ਦੀ ਲਪੇਟ ਵਿਚ ਆਉਣਾ ਕਾਰਨ ਰੁੜ੍ਹ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਫ੍ਰੀ ਮਿਲਣ ਵਾਲੀ ਕਣਕ ਨੂੰ ਲੈ ਕੇ ਵੱਡੀ ਖ਼ਬਰ

PunjabKesari

ਇਸ ਕਾਰਨ ਆਉਣ ਜਾਣ ਦਾ ਰਸਤਾ ਬਿਲਕੁਲ ਬੰਦ ਹੋ ਗਿਆ ਹੈ ਅਤੇ ਪਾਣੀ ਤੇਜ਼ ਹੋਣ ਕਰਕੇ ਕਿਸ਼ਤੀ ਵੀ ਬਿਲਕੁਲ ਬੰਦ ਹੈ ਜਿਸ ਕਾਰਨ ਪਰਲੇ ਪਾਸੇ ਵਸੇ ਲੋਕਾਂ ਦਾ ਆਉਣ ਜਾਣ ਦਾ ਰਸਤਾ ਬੰਦ ਹੋ ਗਿਆ ਹੈ ਅਤੇ ਪਰਲੇ ਪਾਸੇ ਲੋਕਾਂ ਲਈ ਇਕ ਹੀ ਆਉਣ ਜਾਣ ਦਾ ਸਾਧਨ ਪਲਟੂਨ ਪੁੱਲ ਸੀ ਜਿਸ ਦਾ ਅਗਲਾ ਹਿੱਸਾ ਟੁੱਟ ਗਿਆ ਹੈ, ਜਿਸ ਦੇ ਚੱਲਦੇ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ ਹੈ। ਖ਼ਬਰ ਲਿਖੇ ਜਾਣ ਤੱਕ ਪਾਣੀ ਦਾ ਪੱਧਰ ਹੋਰ ਵੱਧ ਰਿਹਾ ਸੀ।

ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਤਨਖਾਹਾਂ ਨਾਲ ਜੁੜੀ ਵੱਡੀ ਖ਼ਬਰ, ਇਹ ਵੱਡਾ ਕਦਮ ਚੁੱਕਣ ਦੀ ਤਿਆਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News