ਐੱਸ. ਐੱਸ. ਏ./ਰਮਸਾ ਅਧਿਆਪਕਾਂ ਨੇ ਕੀਤਾ ਸਰਕਾਰ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ

Sunday, Aug 26, 2018 - 02:17 AM (IST)

ਐੱਸ. ਐੱਸ. ਏ./ਰਮਸਾ ਅਧਿਆਪਕਾਂ ਨੇ ਕੀਤਾ ਸਰਕਾਰ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਸਰਕਾਰ ਵੱਲੋਂ ਸਰਵ ਸਿੱਖਿਆ ਅਭਿਆਨ ਅਧੀਨ ਸੇਵਾਵਾਂ ਦੇ ਰਹੇ ਸਰਵ ਸਿੱਖਿਆ ਅਭਿਆਨ ਤੇ ਰਾਸ਼ਟਰੀਆ ਮਾਧਮਿਕ ਸਿੱਖਿਆ ਅਭਿਆਨ ਦੇ ਅਧਿਆਪਕਾਂ ਨੂੰ 10 ਸਾਲ ਦੀ ਸੇਵਾ ਤੋਂ ਬਾਅਦ ਬੇਸਿਕ ਪੇ ’ਤੇ ਰੈਗੂਲਰ ਕੀਤੇ ਜਾਣ ਦੇ ਫੈਸਲੇ ਨਾਲ ਇਸ ਵਰਗ ਦੇ ਅਧਿਆਪਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦੇ ਸੂਬਾ ਕਨਵੀਨਰ ਚੌਧਰੀ ਰਾਮ ਭਜਨ ਤੇ ਜ਼ਿਲਾ ਪ੍ਰਧਾਨ ਪ੍ਰਿਤਪਾਲ ਸਿੰਘ ਦੀ ਅਗਵਾਈ ’ਚ ਅੱਜ ਸਥਾਨਕ ਬੱਸ ਸਟੈਂਡ ਚੌਕ ਵਿਖੇ ਸਰਕਾਰ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਚੌਧਰੀ ਰਾਮ ਭਜਨ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਰੈਗੂਲਰ ਕੀਤੇ ਜਾਣ ਤੋਂ ਬਾਅਦ 3 ਸਾਲ ਦੇ ਪ੍ਰੋਬੇਸ਼ਨ ਪੀਰੀਅਡ ਦੀ ਵੀ ਸ਼ਰਤ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਰਗ ਦੇ ਅਧਿਆਪਕ ਪਿਛਲੇ 10 ਸਾਲ ਤੋਂ ਸੁਨਹਿਰੇ ਭਵਿੱਖ ਲਈ ਈਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪ੍ਰੰਤੂ ਸਰਕਾਰ ਦੇ ਇਸ ਫੈਸਲੇ ਨੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾਡ਼ ਕੀਤਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ  ਖਿਲਾਫ਼ ਸੂਬਾ ਪੱਧਰ ’ਤੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। 
ਇਸ ਮੌਕੇ ਪਰਮਜੀਤ ਸਿੰਘ, ਅਜੀਤ ਸਿੰਘ, ਰੂਪ ਤਾਰਾ, ਗੁਰਜੀਤ ਸਿੰਘ, ਸਚਿਨ ਕੁਮਾਰ, ਪਰਮਜੀਤ ਸਿੰਘ, ਅਵਤਾਰ ਸਿੰਘ, ਰਾਜੀਵ ਕੁਮਾਰ, ਸੰਦੀਪ ਕੁਮਾਰ, ਸੁਰਿੰਦਰ ਸਿੰਘ, ਮਨੋਜ ਕੁਮਾਰ, ਬਲਜੀਤ ਸਿੰਘ, ਸ਼ਿੰਦਪਾਲ ਆਦਿ ਵੀ ਮੌਜੂਦ ਸਨ।
 


Related News