ਸੜਕ ਹਾਦਸੇ ''ਚ 1 ਜ਼ਖਮੀ
Monday, Nov 13, 2017 - 11:17 AM (IST)
ਤਰਨਤਾਰਨ (ਰਾਜੂ) - ਐਤਵਾਰ ਰਸੂਲਪੁਰ-ਮਾਣੋਚਾਹਲ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਗੁਰਜੰਟ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਰਸੂਲਪੁਰ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਮੇਰਾ ਭਰਾ ਅਮਨਦੀਪ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਸੂਲਪੁਰ ਤੋਂ ਮਾਣੋਚਾਹਲ ਨੂੰ ਜਾ ਰਿਹਾ ਸੀ, ਜਦੋਂ ਉਹ ਡਾਲੇਕੇ ਤੋਂ ਕਰੀਬ ਇਕ ਕੁ ਕਿਲੋਮੀਟਰ ਅੱਗੇ ਸੀ ਤਾਂ ਸਾਹਮਣੇ ਤੋਂ ਆ ਰਹੀ ਗੱਡੀ 'ਚ ਸਵਾਰ ਦਲੇਰ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਵਾੜਾ ਸ਼ੇਰ ਸਿੰਘ ਨੇ ਲਾਪਰਵਾਹੀ ਨਾਲ ਗੱਡੀ ਲਿਆ ਕੇ ਸਿੱਧੀ ਮੇਰੇ ਭਰਾ ਦੇ ਮੋਟਰਸਾਈਕਲ 'ਚ ਮਾਰੀ, ਜਿਸ ਕਾਰਨ ਉਸ ਦਾ ਭਰਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ। ਇਸ ਸੰਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
