ਭਿਆਨਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ
Friday, Sep 13, 2019 - 06:50 PM (IST)

ਬਠਿੰਡਾ,(ਸੁਖਵਿੰਦਰ): ਡੱਬਵਾਲੀ ਰੋਡ 'ਤੇ ਅਣਪਛਾਤੇ ਵਾਹਨ ਦੀ ਫੇਟ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਡੱਬਵਾਲੀ ਰੋਡ 'ਤੇ ਰਿਫਾਇਨਰੀ ਨੂੰ ਮੁੜਦੇ ਸਮੇਂ ਅਣਪਛਾਤੇ ਵਾਹਨ ਚਾਲਕ ਨੇ ਮੋਟਰਸਾਈਕਲ ਸਵਾਰ 2 ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੂੰ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਕਮਲ ਵਰਮਾ, ਗੋਤਮ ਸ਼ਰਮਾ, ਜਨੇਸ ਜੈਨ ਤੇ ਸੰਜਮ ਅੋਸਵਾਲ ਵਲੋਂ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਨੇ ਵੀ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਕਿਸ਼ਨ ਸੁਨਿਆਰਾ ਪੁੱਤਰ ਮਨੂ ਤੇ ਵਿਸ਼ਨੂੰ ਵਾਸੀ ਬਠਿੰਡਾ ਵਜੋਂ ਹੋਈ ਹੈ।