ਬਰਨਾਲਾ-ਲੁਧਿਆਣਾ ਰੋਡ ''ਤੇ 2 ਕਾਰਾਂ ਦੀ ਭਿਆਨਕ ਟੱਕਰ, 6 ਜ਼ਖਮੀ

Tuesday, Oct 29, 2019 - 09:38 PM (IST)

ਬਰਨਾਲਾ-ਲੁਧਿਆਣਾ ਰੋਡ ''ਤੇ 2 ਕਾਰਾਂ ਦੀ ਭਿਆਨਕ ਟੱਕਰ, 6 ਜ਼ਖਮੀ

ਬਰਨਾਲਾ,(ਪੁਨੀਤ) : ਬਰਨਾਲਾ-ਲੁਧਿਆਣਾ ਰੋਡ 'ਤੇ ਪਿੰਡ ਸੰਗੇੜਾ 'ਚ 2 ਕਾਰਾਂ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ। ਜਿਸ ਦੌਰਾਨ ਇਕ ਬੱਚੇ ਸਮੇਤ 6 ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਅੱਜ ਦੇਰ ਸ਼ਾਮ ਬਰਨਾਲਾ-ਲੁਧਿਆਣਾ ਰੋਡ 'ਤੇ ਪਿੰਡ ਸੰਗੇੜਾ ਨੇੜੇ 2 ਕਾਰਾਂ ਵਿਚਾਲੇ ਆਹਮਣੇ-ਸਾਹਮਣੇ ਟੱਕਰ ਹੋ ਗਈ। ਜਿਸ ਦੌਰਾਨ ਇਕ ਬੱਚੇ ਸਮੇਤ 6 ਲੋਕ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 3 ਗੰਭੀਰ ਜ਼ਖਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਕਾਰਾਂ ਦੇ ਪਰਖੱਚੇ ਉਡ ਗਏ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਚਸ਼ਮਦੀਦਾਂ ਨੇ ਦੱਸਿਆ ਕਿ ਭਿਆਨਕ ਟੱਕਰ ਕਾਰਨ ਕਾਰ ਦੇ ਡਰਾਈਵਰ ਨੂੰ ਕਾਰ 'ਚੋਂ ਕੱਢਣ ਲਈ ਕਾਫੀ ਮੁਸ਼ਕਿਲ ਹੋਈ। ਹਾਦਸੇ 'ਚ ਹੋਏ ਜ਼ਖਮੀਆਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ 3 ਲੋਕਾਂ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਅੱਗੇ ਰੈਫਰ ਕਰ ਦਿੱਤਾ ਗਿਆ ਹੈ। ਉਥੇ ਹੀ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਗੱਡੀਆਂ ਦੀ ਆਹਮਣੇ-ਸਾਹਮਣੇ ਟੱਕਰ ਹੋਈ, ਜਿਸ ਦੌਰਾਨ 6 ਲੋਕ ਜ਼ਖਮੀ ਹੋਏ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Related News