ਛੁੱਟੀ ਆਏ ਫੌਜੀ ਦੀ ਸੜਕ ਹਾਦਸੇ ''ਚ ਮੌਤ

Monday, Nov 25, 2019 - 06:14 PM (IST)

ਛੁੱਟੀ ਆਏ ਫੌਜੀ ਦੀ ਸੜਕ ਹਾਦਸੇ ''ਚ ਮੌਤ

ਗਿੱਦੜਬਾਹਾ (ਚਾਵਲਾ/ਬੇਦੀ) : ਬੀਤੀ ਰਾਤ ਕਰੀਬ 12 ਵਜੇ ਵਾਪਰੇ ਸੜਕ ਹਾਦਸੇ ਵਿਚ ਛੁੱਟੀ ਆਏ ਫੌਜੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਸਾਬਕਾ ਸੈਨਿਕ ਭਲਾਈ ਵਿੰਗ ਦੇ ਜ਼ਿਲਾ ਪ੍ਰਧਾਨ ਅਵਤਾਰ ਸਿੰਘ ਫ਼ਕਰਸਰ ਨੇ ਦੱਸਿਆ ਕਿ ਫੌਜ ਵਿਚ ਬਤੌਰ ਨਾਇਕ ਤਾਇਨਾਤ ਕੁਲਬੀਰ ਸਿੰਘ (34) ਵਾਸੀ ਪਿੰਡ ਦੂਹੇਵਾਲਾ ਆਪਣੀ ਆਲਟੋ ਕਾਰ ਨੰਬਰ ਪੀ. ਬੀ.03 ਏ.ਐਨ. 5020 'ਤੇ ਬਠਿੰਡਾ ਤੋਂ ਗਿੱਦੜਬਾਹਾ ਵੱਲ ਆ ਰਿਹਾ ਸੀ ਅਤੇ ਜਦੋਂ ਉਹ ਪਿੰਡ ਦੌਲਾ ਦੇ ਨਜ਼ਦੀਕ ਪੁੱਜਾ ਤਾਂ ਕਾਰ ਦੀ ਟੱਕਰ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ, ਜਿਸ ਦੇ ਚੱਲਦਿਆਂ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਹਾਦਸੇ ਤੋਂ ਬਾਅਦ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜਿਆ ਗਿਆ ਹੈ। ਕੁਲਵੀਰ ਸਿੰਘ 13 ਸਿੱਖ ਐਲ.ਆਈ. ਏਰੀਆ ਮਨੀਪੁਰ ਵਿਖੇ ਤਾਇਨਾਤ ਸੀ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ 8 ਸਾਲ ਅਤੇ 6 ਸਾਲਾਂ ਦੀਆਂ ਦੋ ਧੀਆਂ ਛੱਡ ਗਿਆ ਹੈ।


author

Gurminder Singh

Content Editor

Related News