ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ,6 ਮਹੀਨੇ ਦੀ ਮਾਸੂਮ ਬੱਚੀ ਦਾ ਸੀ ਪਿਤਾ

Tuesday, Aug 24, 2021 - 06:26 PM (IST)

ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ,6 ਮਹੀਨੇ ਦੀ ਮਾਸੂਮ ਬੱਚੀ ਦਾ ਸੀ ਪਿਤਾ

ਭਵਾਨੀਗੜ੍ਹ (ਵਿਕਾਸ): ਬੀਤੀ ਦੇਰ ਰਾਤ ਭਵਾਨੀਗੜ੍ਹ-ਸਮਾਣਾ ਰੋਡ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ (24) ਪੁੱਤਰ ਬਹਾਦਰ ਸਿੰਘ ਵਾਸੀ ਫਤਿਹਗੜ੍ਹ ਛੰਨਾ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ 6 ਮਹੀਨਿਆਂ ਦੀ ਬੱਚੀ ਦਾ ਪਿਤਾ ਸੀ।ਹਾਦਸੇ ਸਬੰਧੀ ਲਵਪ੍ਰੀਤ ਸਿੰਘ ਦੇ ਚਾਚਾ ਸਹੁਰਾ ਤੇ ਨੇੜਲੇ ਪਿੰਡ ਬਾਲਦ ਖ਼ੁਰਦ ਦੇ ਰਹਿਣ ਵਾਲੇ ਦਲਵੀਰ ਸਿੰਘ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਲਵਪ੍ਰੀਤ ਸਿੰਘ ਭਵਾਨੀਗੜ੍ਹ ਤੋਂ ਮੋਟਰਸਾਈਕਲ ’ਤੇ ਆਪਣੇ ਪਿੰਡ ਫਤਿਹਗੜ੍ਹ ਛੰਨਾ ਜਾ ਰਿਹਾ ਸੀ ਤਾਂ ਇਸ ਦੌਰਾਨ ਸਮਾਣਾ ਮੁੱਖ ਸੜਕ 'ਤੇ ਜਦੋਂ ਉਹ ਪਿੰਡ ਬਾਲਦ ਖੁਰਦ ਲੰਘ ਕੇ ਸ਼ੈਲਰ ਨੇੜੇ ਪਹੁੰਚਿਆ ਤਾਂ ਕਿਸੇ ਵਾਹਨ ਨਾਲ ਉਸ ਦਾ ਹਾਦਸਾ ਹੋ ਗਿਆ। ਹਾਦਸਾ ਇੰਨ੍ਹਾ ਭਿਆਨਕ ਸੀ ਕਿ ਮੋਟਰਸਾਇਕਲ ਸਵਾਰ ਲਵਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਅਣਪਛਾਤੇ ਵਾਹਨ ਸਮੇਤ ਉਸ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ :  ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਲੜਨਗੇ ਚੋਣ

ਉਨਾਂ ਦੱਸਿਆ ਕਿ ਹਾਦਸੇ ਸਬੰਧੀ ਕਿਸੇ ਰਾਹਗੀਰ ਨੇ ਲਵਪ੍ਰੀਤ ਸਿੰਘ ਨੂੰ ਪਛਾਣ ਕੇ ਇਸ ਦੀ ਸੂਚਨਾ ਉਨ੍ਹਾਂ ਨੂੰ ਦਿੱਤੀ ਤਾਂ ਮੌਕੇ ’ਤੇ ਜਾ ਕੇ ਉਨ੍ਹਾਂ ਦੇਖਿਆ ਤਾਂ ਲਵਪ੍ਰੀਤ ਸਿੰਘ ਦੀ ਮੌਤ ਹੋ ਚੁੱਕੀ ਸੀ। ਓਧਰ ਇਸ ਸਬੰਧੀ ਪੁਲਸ ਨੇ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਨੌਜਵਾਨ ਦਾ ਵਿਆਹ ਹਾਲੇ ਕੁੱਝ ਸਮਾਂ ਪਹਿਲਾਂ ਹੀ ਹੋਇਆ ਸੀ।

ਇਹ ਵੀ ਪੜ੍ਹੋ : ਕੁੰਵਰ ਵਿਜੇ ਪ੍ਰਤਾਪ ਨੇ ਹਾਈਕੋਰਟ ਦੇ ਡਬਲ ਬੈਂਚ ਕੋਲ ਦਾਇਰ ਕੀਤੀ ਪਟੀਸ਼ਨ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Shyna

Content Editor

Related News