ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
Thursday, Nov 20, 2025 - 05:50 PM (IST)
ਫਿਰੋਜ਼ਪੁਰ (ਆਨੰਦ) : ਘੱਲਖੁਰਦ ਦੇ ਅਧੀਨ ਆਉਂਦੇ ਪਿੰਡ ਗਿੱਲ ਵਿਖੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਘੱਲਖੁਰਦ ਪੁਲਸ ਨੇ ਇਕ ਕਾਰ ਚਾਲਕ ਖਿਲਾਫ 106 (1) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜਗਵੀਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਗਿੱਲ ਨੇ ਦੱਸਿਆ ਕਿ ਉਸ ਦਾ ਪਿਤਾ ਦਰਸ਼ਨ ਸਿੰਘ ਪੁੱਤਰ ਸਵ. ਲਛਮਣ ਸਿੰਘ ਵਾਸੀ ਪਿੰਡ ਗਿੱਲ ਇਕ ਕਾਰ ਕੀਆ ਸੈਂਲਟੋਸ ਨੰਬਰ ਪੀਬੀ 03 ਬੀਐੱਨ 5539 ਡਰਾਈਵਰ ਸਰਬਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਕਾਨ ਨੰਬਰ 55 ਹਾਊਸ ਫੈੱਡ ਕਾਲੌਨੀ ਡੱਬ ਵਾਲੀ ਰੋਡ ਬਠਿੰਡਾ ਚਲਾ ਰਿਹਾ ਸੀ, ਜਿਸ ਨੇ ਬਹੁਤ ਜ਼ੋਰ ਦੀ ਟੱਕਰ ਮਾਰੀ।
ਇਸ ਹਾਦਸੇ ਵਿਚ ਉਸ ਦੇ ਪਿਤਾ ਨੂੰ ਬਹੁਤ ਜ਼ਿਆਦਾ ਗੰਭੀਰ ਸੱਟਾਂ ਲੱਗ ਗਈਆਂ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਲੈ ਕੇ ਗਏ ਜਿਥੇ ਡਾਕਟਰਾਂ ਨੇ ਉਸ ਦੇ ਪਿਤਾ ਦਰਸ਼ਨ ਸਿੰਘ ਨੂੰ ਮ੍ਰਿਤਕ ਘੋਸ਼ਿਤ ਕੀਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਕਾਰ ਚਾਲਕ ਖ਼ਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
