ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

Wednesday, Jan 13, 2021 - 05:02 PM (IST)

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਰਾਜਪੁਰਾ (ਚਾਵਲਾ, ਨਿਰਦੋਸ਼) : ਰਾਜਪੁਰਾ ਚੰਡੀਗੜ੍ਹ ਮਾਰਗ’ਤੇ ਪਿੰਡ ਆਲਮਪੁਰ ਅੱਡੇ ਦੇ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਮਿਲਣ ’ਤੇ ਸਦਰ ਪੁਲਸ ਰਾਜਪੁਰਾ ਨੇ ਕਾਰ ਚਾਲਕ ਵਿਰੁੱਧ ਕੇਸ ਦਰਜ ਕੀਤਾ ਹੈ। ਪਿੰਡ ਝਾਂਸਲਾ ਵਾਸੀ ਸੋਹਨ ਸਿੰਘ ਨੇ ਸਦਰ ਪੁਲਸ ਦੇ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਦਿਨੀਂ ਉਸ ਦਾ ਭਾਈ ਜਗਤਾਰ ਸਿੰਘ ਜਦੋਂ ਦੁਪਹਿਰ ਦੇ ਸਮੇਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਚੰਡੀਗੜ੍ਹ ਰੋਡ ’ਤੇ ਪੈਂਦੇ ਪਿੰਡ ਆਲਮਪੁਰ ਅੱਡੇ ਦੇ ਨੇਡ਼ੇ ਜਾ ਰਿਹਾ ਸੀ ਤਾਂ ਇਕ ਤੇਜ ਰਫ਼ਤਾਰ ਕਾਰ ਨੇ ਉਸ ਦੇ ਭਾਈ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਉਕਤ ਨੇ ਦੱਸਿਆ ਕਿ ਇਸ ਹਾਦਸੇ ਵਿਚ ਫੱਟੜ ਹੋਏ ਉਸ ਦੇ ਭਾਈ ਦੀ ਹਸਪਤਾਲ ਲੈ ਜਾਂਦੇ ਸਮੇਂ ਮੌਤ ਹੋ ਗਈ। ਪੁਲਸ ਨੇ ਕਾਰ ਚਾਲਕ ਧਰੁਵਕ ਸ਼ਰਮਾ ਦੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News