ਸੜਕ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ
Tuesday, Oct 01, 2019 - 06:32 PM (IST)
ਸੰਗਰੂਰ,(ਵਿਵੇਕ ਸਿੰਧਵਾਨੀ, ਰਵੀ): ਸ਼ਹਿਰ 'ਚ ਇਕ ਤੇਜ਼ ਰਫਤਾਰ ਟੈਂਪੂ ਵੱਲੋਂ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਥਾਣਾ ਸਿਟੀ 1 ਮਾਲੇਰਕੋਟਲਾ ਦੇ ਸਹਾਇਕ ਥਾਣੇਦਾਰ ਦਿਲਬਰ ਖਾਂ ਨੇ ਦੱਸਿਆ ਕਿ ਮੁਦੱਈ ਅਜਮੇਰ ਸਿੰਘ ਵਾਸੀ ਸੰਗਰੂਰ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦਾ ਲੜਕਾ ਮਨਜਿੰਦਰ ਸਿੰਘ ਤੇ ਨੂੰਹ ਅਮਨਦੀਪ ਕੌਰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਉਨ੍ਹਾਂ ਅੱਗੇ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਧੂਰੀ ਵੱਲੋਂ ਆ ਰਹੇ ਤੇਜ਼ ਰਫਤਾਰ ਟੈਂਪੂ ਟਾਟਾ 407 ਨੇ ਉਨ੍ਹਾਂ ਦੇ ਪੁੱਤ ਤੇ ਨੂੰਹ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਨੂੰ ਚਾਲਕ ਦੇਸਰਾਜ ਸਿੰਘ ਵਾਸੀ ਦੁੱਲਮਾਂ ਅਮੀਰ ਨਗਰ ਥਾਣਾ ਸਦਰ ਅਹਿਮਦਗੜ੍ਹ ਚਲਾ ਰਿਹਾ ਸੀ, ਜਿਸ ਦੀ ਲਾਪ੍ਰਵਾਹੀ ਨਾਲ ਇਹ ਹਾਦਸਾ ਹੋਇਆ ਹੈ। ਜਿਸ ਕਾਰਣ ਮਨਜਿੰਦਰ ਸਿੰਘ ਤੇ ਅਮਨਦੀਪ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ 'ਚ ਦਾਖਲ ਕਰਵਾਇਆ ਗਿਆ, ਜਿਥੇ ਦੋਵਾਂ ਦੀ ਮੌਤ ਹੋ ਗਈ। ਪੁਲਸ ਨੇ ਦੋਸ਼ੀ ਦੇਸਰਾਜ ਸਿੰਘ ਉਕਤ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।