ਅਣਪਛਾਤੇ ਵਾਹਨ ਤੇ ਮੋਟਰਸਾਈਕਲ ਦੀ ਟੱਕਰ ''ਚ 3 ਗੰਭੀਰ ਜ਼ਖ਼ਮੀ

10/13/2017 1:18:23 PM

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ, ਜਗਸੀਰ)-ਦਾਣਾ ਮੰਡੀ ਨਿਹਾਲ ਸਿੰਘ ਵਾਲਾ ਨਜ਼ਦੀਕ ਮੋਟਰਸਾਈਕਲ ਅਤੇ ਅਣਪਛਾਤੇ ਵਾਹਨ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਅਤੇ ਉਸ ਦੇ ਦੋ ਬੱਚਿਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਪਤਾ ਲੱਗਾ ਹੈ। ਪੁਲਸ ਨੂੰ ਦਿੱਤੇ ਬਿਆਨ 'ਚ ਹਰਮੀਤ ਕੌਰ ਪਤਨੀ ਗੁਰਜੀਤ ਸਿੰਘ ਕੌਮ ਮਜ਼੍ਹਬੀ ਸਿੱਖ ਵਾਸੀ ਕਮਾਲਪੁਰਾ ਨੇ ਦੱਸਿਆ ਕਿ ਉਹ ਆਪਣੇ ਪਤੀ, ਲੜਕੇ ਏਕਮਜੀਤ ਸਿੰਘ ਅਤੇ ਲੜਕੀ ਮਹਿਕਦੀਪ ਕੌਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਕਮਾਲਪੁਰਾ ਤੋਂ ਪਿੰਡ ਖਾਈ ਨੂੰ ਜਾ ਰਹੇ ਸੀ ਤਾਂ ਨਿਹਾਲ ਸਿੰਘ ਵਾਲਾ ਦਾਣਾ ਮੰਡੀ ਨਜ਼ਦੀਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਉਹ ਸੜਕ 'ਤੇ ਡਿੱਗ ਪਏ, ਜਿਸ ਕਾਰਨ ਉਸ ਦਾ ਪਤੀ, ਲੜਕੀ ਅਤੇ ਲੜਕਾ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਿਹਾਲ ਸਿੰਘ ਵਾਲਾ ਦੇ ਇਕ ਪ੍ਰਾਈਵੇਟ ਹਸਪਤਾਲ ਦਾਖਲ ਕਰਾਵਇਆ ਗਿਆ, ਜਿੱਥੋਂ ਡਾਕਟਰ ਨੇ ਉਨ੍ਹਾਂ ਨੂੰ ਗਰਗ ਹਸਪਤਾਲ ਮੋਗਾ ਰੈਫਰ ਕਰ ਦਿੱਤਾ। ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।