ਮਮਦੋਟ : ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਮਾਂ-ਧੀ ਦੀ ਮੌਤ
Thursday, Oct 11, 2018 - 06:05 PM (IST)

ਮਮਦੋਟ (ਸੰਦੀਪ) - ਮਮਦੋਟ 'ਚ ਅੱਜ ਖਾਈ ਫੇਮੇ ਕੀ ਦੇ ਨੇੜੇ ਪਿੰਡ ਰੋੜਾਂਵਾਲੀ (ਮਹਿਲਾ) ਕੋਲ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਕਾਰਨ 28 ਸਾਲਾ ਮਾਂ ਅਤੇ ਉਸ ਦੀ 3 ਸਾਲਾ ਧੀ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਮਾਸੂਮ ਬੱਚੀ ਦਾ ਨਾਨਾ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਮ੍ਰਿਤਕ ਔਰਤ ਦੀ ਪਛਾਣ ਬਿੰਦਰ ਕੌਰ ਵਜੋਂ ਹੋਈ ਹੈ, ਜੋ 7-8 ਮਹੀਨਿਆਂ ਦੀ ਗਰਭਵਤੀ ਦੱਸੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਥਾਣਾ ਲੱਖੋ ਕੇ ਦੀ ਪੁਲਸ ਨੂੰ ਦੇ ਦਿੱਤੀ ਗਈ ਹੈ, ਜਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਮਾਂ ਅਤੇ ਧੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਦਾਖਲ ਕਰਵਾ ਦਿੱਤਾ।