ਖੜ੍ਹੇ ਟਿੱਪਰ ਨਾਲ ਟਕਰਾਇਆ ਟੈਂਪੂ, ਚਾਲਕ ਦੀ ਮੌਤ

07/20/2019 6:45:56 PM

ਬਟਾਲਾ,(ਬੇਰੀ): ਸ਼ਹਿਰ 'ਚ ਇਕ ਛੋਟੇ ਹਾਥੀ ਟੈਂਪੂ ਦੀ ਟਿੱਪਰ ਨਾਲ ਟੱਕਰ ਹੋ ਜਾਣ ਕਾਰਣ ਟੈਂਪੂ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।  ਜਾਣਕਾਰੀ ਮੁਤਾਬਕ ਇਕ ਟਾਟਾ ਏ. ਸੀ. ਐੱਫ. ਟੈਂਪੂ ਗੁਰਦਾਸਪੁਰ ਸਾਇਡ ਤੋਂ ਬਟਾਲਾ ਵੱਲ ਆ ਰਿਹਾ ਸੀ। ਜਦ ਉਕਤ ਟੈਂਪੂ ਅੱਡਾ ਊਧਨਵਾਲ ਦੇ ਨੇੜੇ ਪਹੁੰਚਿਆ ਤਾਂ ਅਚਾਨਕ ਟੈਂਪੂ ਖੜ੍ਹੇ ਟਿੱਪਰ ਨਾਲ ਜਾ ਟਕਰਾਇਆ, ਜਿਸ ਦੇ ਚਲਦਿਆਂ ਟੈਂਪੂ ਚਾਲਕ ਦੀ ਮੌਤ ਹੋ ਗਈ ਤੇ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਚੌਕੀ ਦਿਆਲਗੜ੍ਹ ਦੇ ਇੰਚਾਰਜ ਏ. ਐੱਸ. ਆਈ. ਰਾਜਿੰਦਰ ਕੁਮਾਰ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ 'ਚ ਰਖਵਾ ਦਿੱਤਾ ਹੈ। ਜ਼ਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਬਟਾਲਾ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਹੈ। ਚੌਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਅਕਰਮ ਪੁੱਤਰ ਸ਼ਾਮ ਹਾਂਡਾ ਵਾਸੀ ਬੁਹਾਦੁਰਗੰਜ, ਖੁਸ਼ੀਪੁਰ ਨਗਰ ਯੂ. ਪੀ. ਹਾਲ ਵਾਸੀ ਅੰਮ੍ਰਿਤਸਰ ਤੇ ਜ਼ਖ਼ਮੀ ਅਨਵਰ ਵਾਸੀ ਅੰਮ੍ਰਿਤਸਰ ਵਜੋਂ ਹੋਈ।


Related News