ਕਪਾਲ ਮੋਚਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਪਿਕਅੱਪ ਗੱਡੀ ਪਲਟੀ
Saturday, Nov 21, 2026 - 03:14 PM (IST)
ਭਵਾਨੀਗੜ੍ਹ (ਵਿਕਾਸ ਮਿੱਤਲ)- ਕਪਾਲ ਮੋਚਨ ਵਿਖੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਗੱਡੀ ਭਵਾਨੀਗੜ੍ਹ-ਸੰਗਰੂਰ ਮੁੱਖ ਮਾਰਗ 'ਤੇ ਪਿੰਡ ਹਰਕਿਸ਼ਨਪੁਰਾ ਨੇੜੇ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਦੌਰਾਨ 6 ਔਰਤਾਂ ਸਮੇਤ ਕੁੱਲ੍ਹ 10 ਸ਼ਰਧਾਲੂ ਜ਼ਖ਼ਮੀ ਹੋ ਗਏ ਜਦਕਿ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਜ਼ਖ਼ਮੀਆਂ ਨੂੰ ਇਲਾਜ ਲਈ ਭਵਾਨੀਗੜ੍ਹ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਦੋ ਜ਼ਖ਼ਮੀਆਂ ਦੀ ਹਾਲਤ ਗੰਭੀਰ ਵੇਖਦੇ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਨੂੰ ਧਮਕੀ ਮਿਲਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਘਟਨਾ ਸਬੰਧੀ ਜਾਣਕਾਰੀ ਦਿੰਦੇ ਸੜਕ ਸੁਰੱਖਿਆ ਫੋਰਸ (ਐੱਸ. ਐੱਸ. ਐੱਫ਼) ਦੇ ਇੰਚਾਰਜ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਮੁੱਢਲੀ ਜਾਣਕਾਰੀ ਮੁਤਾਬਕ ਪਿਕਅੱਪ ਗੱਡੀ 'ਚ ਸਵਾਰ ਪਿੰਡ ਮਾਨਾ ਪਿੰਡੀ (ਧਨੌਲਾ) ਦੇ ਸ਼ਰਧਾਲੂ ਪ੍ਰਸਿੱਧ ਧਾਰਮਿਕ ਸਥਾਨ ਕਪਾਲ ਮੋਚਨ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋਂ ਉਹ ਆਈ. ਏ. ਐੱਲ. ਫੈਕਟਰੀ ਨੇੜੇ ਪਹੁੰਚੇ ਤਾਂ ਅਚਾਨਕ ਸੜਕ 'ਤੇ ਆਏ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਿਕਅੱਪ ਚਾਲਕ ਗੱਡੀ ਤੋਂ ਆਪਣਾ ਸੰਤੁਲਨ ਗੁਆ ਬੈਠਾ, ਜਿਸ ਕਾਰਨ ਗੱਡੀ ਸੜਕ 'ਤੇ ਪਲਟ ਗਈ। ਮੋਟਰਸਾਈਕਲ ਸਵਾਰ ਮੌਕੇ ਤੋਂ ਭੱਜ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ 6 ਔਰਤਾਂ ਸਮੇਤ 10 ਵਿਅਕਤੀ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ: 557ਵੇਂ ਪ੍ਰਕਾਸ਼ ਪੁਰਬ ਮੌਕੇ ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ
ਐੱਸ. ਐੱਸ. ਐੱਫ਼. ਦੀ ਟੀਮ ਵੱਲੋਂ 7 ਜ਼ਖ਼ਮੀਆਂ ਨੂੰ ਭਵਾਨੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਪਹੁੰਚਾਇਆ ਗਿਆ ਜਦਕਿ 108 ਐਂਬੂਲੈਂਸ ਰਾਹੀਂ 3 ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਦੋ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅਗਲੇ ਇਲਾਜ ਲਈ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਜ਼ਖ਼ਮੀਆਂ ਦਾ ਵੇਰਵਾ
1.ਬਹਾਦਰ ਸਿੰਘ ਪੁੱਤਰ ਗੁਰਦਿਆਲ ਸਿੰਘ
2.ਬੰਤ ਕੌਰ ਪਤਨੀ ਰਾਮ ਸਿੰਘ
3.ਸਿਮਰਨ ਕੌਰ ਪੁੱਤਰੀ ਰਾਮ ਸਿੰਘ
4.ਲਕਸ਼ਮਣ ਸਿੰਘ ਪੁੱਤਰ ਭਰਪੂਰ ਸਿੰਘ
5.ਪਰਮਜੀਤ ਕੌਰ ਪਤਨੀ ਕਾਲਾ ਸਿੰਘ
6.ਕਰਮਜੀਤ ਕੌਰ ਪਤਨੀ ਨਾਇਬ ਸਿੰਘ
7.ਮਹਿੰਦਰ ਕੌਰ ਪਤਨੀ ਚੰਦ ਸਿੰਘ
8.ਅਮਰਜੀਤ ਕੌਰ ਪਤਨੀ ਗੌਤਮ ਸਿੰਘ
9.ਕਰਨੈਲ ਕੌਰ ਪਤਨੀ ਮੇਜਰ ਸਿੰਘ
10.ਮੱਘਰ ਸਿੰਘ ਪੁੱਤਰ ਗਰੀਬ ਸਿੰਘ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
