ਸਡ਼ਕ ਹਾਦਸੇ ’ਚ ਪਤੀ ਦੀ ਮੌਤ, ਪਤਨੀ ਤੇ ਬੱਚਾ ਜ਼ਖਮੀ
Friday, Jun 29, 2018 - 01:41 AM (IST)

ਅੰਮ੍ਰਿਤਸਰ, (ਅਰੁਣ)- ਮੋਟਰ-ਸਾਈਕਲ ’ਤੇ ਜਾ ਰਹੇ ਪਰਿਵਾਰ ਦੇ 3 ਮੈਂਬਰਾਂ ਨੂੰ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਂਦਿਆਂ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਲਹਿਰਕਾ ਵਾਸੀ ਸਾਹਿਬ ਸਿੰਘ ਨੇ ਪੁਲਸ ਨੂੰ ਕੀਤੀ ਸ਼ਿਕਾਇਤ ਵਿਚ ਦੱਸਿਆ ਕਿ ਜਲੰਧਰ ਮੇਲਾ ਦੇਖ ਕੇ ਵਾਪਸ ਆ ਰਹੇ ਉਸ ਦੇ ਸਾਲੇ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਚਾਲਕ ਵੱਲੋਂ ਟੱਕਰ ਮਾਰ ਦੇਣ ਨਾਲ ਉਸ ਦਾ ਸਾਲਾ, ਸਾਲੇਹਾਰ ਤੇ ਉਨ੍ਹਾਂ ਦਾ ਬੱਚਾ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਗੁਰੂ ਨਾਨਕ ਦੇਵ ਹਸਪਤਾਲ ਲਿਜਾਂਦਿਆਂ ਉਸ ਦੇ ਸਾਲੇ ਸਲੀਮ (26) ਦੀ ਮੌਤ ਹੋ ਗਈ। ਥਾਣਾ ਬਿਆਸ ਦੀ ਪੁਲਸ ਨੇ ਕਾਰਵਾਈ ਕਰਦਿਆਂ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।