ਹੋਲੀ ਖੇਡਦੇ ਮੋਟਰਸਾਈਕਲ ''ਤੇ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ

Tuesday, Mar 10, 2020 - 09:47 PM (IST)

ਹੋਲੀ ਖੇਡਦੇ ਮੋਟਰਸਾਈਕਲ ''ਤੇ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ

ਗੁਰਦਾਸਪੁਰ,(ਚਾਵਲਾ): ਦੀਨਾਨਗਰ ਦੇ ਬਾਈਪਾਸ 'ਤੇ ਦਬੂਰਜੀ ਪਿੰਡ ਨੇੜੇ ਹੋਲੀ ਖੇਡਦੇ 2 ਪ੍ਰਵਾਸੀ ਨੌਜਵਾਨਾਂ ਦਾ ਤੇਜ਼ ਰਫਤਾਰ ਮੋਟਰਸਾਈਕਲ ਬੇਕਾਬੂ ਹੋ ਕੇ ਡਿਵਾਇਡਰ ਨਾਲ ਟਕਰਾ ਗਿਆ, ਜਿਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਦਬੂਰਜੀ ਪਿੰਡ ਨੇੜੇ 2 ਪ੍ਰਵਾਸੀ ਨੌਜਵਾਨ ਹੋਲੀ ਖੇਡਦੇ ਹੋਏ ਆਪਣੇ ਤੇਜ਼ ਰਫਤਾਰ ਮੋਟਰਸਾਈਕਲ 'ਤੇ ਜਾ ਰਹੇ ਸਨ, ਜਿਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਡਿਵਾਇਡਰ ਨਾਲ ਜਾ ਟਕਰਾਇਆ। ਇਸ ਕਾਰਨ ਨੌਜਵਾਨ ਮਨੋਜ ਦੀ ਮੌਕੇ 'ਤੇ ਮੌਤ ਹੋ ਗਈ ਤੇ ਉਸ ਦਾ ਸਾਥੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਲਾਸ਼  ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਗੁਰਦਾਸਪੁਰ ਭੇਜ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਏ. ਐਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦਬੂਰਜੀ ਬਾਈਪਾਸ ਨੇੜੇ ਐਕਸੀਡੈਂਟ ਹੋਇਆ ਹੈ। ਜਿਸ ਦੌਰਾਨ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ ਘਟਨਾ ਬਾਰੇ ਜਾਣਕਾਰੀ ਹਾਸਲ ਹੋਈ।  ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਮਨੋਜ ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਕਿ ਟਾਇਲ ਦਾ ਕੰਮ ਕਰਦਾ ਸੀ ਅਤੇ ਦੀਨਾਨਗਰ 'ਚ ਹੋਲੀ ਦਾ ਤਿਓਹਾਰ ਮਨਾ ਰਹੇ ਸਨ।


Related News