ਪਿਤਾ ਨੂੰ ਹਸਪਤਾਲ ''ਚ ਦਾਖਲ ਕਰਵਾ ਕੇ ਘਰ ਜਾ ਰਹੇ ਵਿਅਕਤੀ ਦੀ ਹਾਦਸੇ ''ਚ ਮੌਤ

Sunday, Sep 15, 2019 - 03:29 PM (IST)

ਪਿਤਾ ਨੂੰ ਹਸਪਤਾਲ ''ਚ ਦਾਖਲ ਕਰਵਾ ਕੇ ਘਰ ਜਾ ਰਹੇ ਵਿਅਕਤੀ ਦੀ ਹਾਦਸੇ ''ਚ ਮੌਤ

ਹੁਸ਼ਿਆਰਪੁਰ (ਅਮਰਿੰਦਰ ਮਿਸ਼ਰਾ,ਅਮਰੀਕ)— ਥਾਣਾ ਸਿਟੀ ਦੇ ਅਧੀਨ ਆਉਂਦੇ ਸੈਸ਼ਨ ਚੌਕ 'ਤੇ ਦੇਰ ਰਾਤ ਬੇਕਾਬੂ ਟਰੱਕ ਨੇ 40 ਸਾਲਾ ਵਿਅਕਤੀ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਵਿਅਕਤੀ ਦੀ ਪਛਾਣ ਪ੍ਰੀਤਪਾਲ ਸਿੰਘ ਉਰਫ ਮੰਨਾ ਪੁੱਤਰ ਦਲਜੀਤ ਸਿੰਘ ਵਾਸੀ ਮਾਨਵਤਾ ਨਗਰ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰੀਤਪਾਲ ਆਪਣੇ ਬੀਮਾਰ ਪਿਤਾ ਦਲਜੀਤ ਸਿੰਘ ਨੂੰ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾ ਕੇ ਘਰ ਵਾਪਸ ਜਾ ਰਿਹਾ ਸੀ।

PunjabKesari

ਇਹ ਦਰਦਨਾਕ ਹਾਦਸਾ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਦੇ ਘਰ ਦੇ ਨੇੜੇ ਹੀ ਵਾਪਰਿਆ ਸੀ ਪਰ ਹਾਦਸੇ ਤੋਂ ਇਕ ਘੰਟੇ ਬਾਅਦ ਵੀ ਕੋਈ ਮੌਕੇ 'ਤੇ ਕੋਈ ਐਂਬੂਲੈਂਸ ਨਹੀਂ ਪਹੁੰਚੀ। ਇਸ ਨੂੰ ਲੈ ਕੇ ਗੁੱਸੇ 'ਚ ਆਏ ਲੋਕਾਂ ਨੇ ਸੜਕ 'ਤੇ ਜਾਮ ਲਗਾ ਦਿੱਤਾ। ਇਸ ਮੌਕੇ ਲੋਕਾਂ ਨੂੰ ਸ਼ਾਂਤ ਕਰਨ ਲਈ ਇਲਾਕੇ ਦੇ ਕੌਂਸਲਰ ਵੀ ਨਾਲ ਖੜ੍ਹੇ ਰਹੇ। ਇਸ ਦੌਰਾਨ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਸੂਚਨਾ ਪਾ ਕੇ ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਗੋਬਿੰਦ ਕੁਮਾਰ ਬੰਟੀ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜਿਆ। ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

PunjabKesari


author

shivani attri

Content Editor

Related News