ਟਰੈਕਟਰ-ਟਰਾਲੀ ''ਚ ਮੋਟਰਸਾਈਕਲ ਵੱਜਣ ਕਾਰਨ 2 ਨੌਜਵਾਨਾਂ ਦੀ ਮੌਤ
Thursday, Nov 07, 2019 - 01:25 PM (IST)
ਜਲਾਲਾਬਾਦ (ਟਿੰਕੂ ਨਿਖੰਜ, ਜਤਿੰਦਰ) - ਬੁੱਧਵਾਰ ਦੇਰ ਰਾਤ ਪਿੰਡ ਕੋਟ ਫੰਗੀਆਂ ਨਹਿਰ ਪੁੱਲੀ ਨੇੜੇ ਟਰੈਕਟਰ-ਟਰਾਲੀ 'ਚ ਮੋਟਰਸਾਈਕਲ ਵੱਜਣ ਕਾਰਨ 2 ਨੌਜਵਾਨਾਂ ਦੇ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮੌਕੇ 'ਤੇ ਪੁੱਜੀ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਡਿੱਬੀਪੁਰਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਉਕਤ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਜਲਾਲਾਬਾਦ ਤੋਂ ਪਿੰਡ ਜਾ ਰਹੇ ਸਨ। ਪਿੰਡ ਕੋਟੂ ਫੰਗੀਆਂ ਨੇੜੇ ਪਹੁੰਚਣ 'ਤੇ ਉਨ੍ਹਾਂ ਦੀ ਟੱਕਰ ਟਰੈਕਟਰ-ਟਰਾਲੀ ਨਾਲ ਹੋ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤੇ 'ਤੇ ਮੌਤ ਹੋ ਗਈ। ਥਾਣਾ ਸਿਟੀ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਖਵਿੰਦਰ ਸਿੰਘ ਦੇ ਭਰਾ ਸੋਨਾ ਸਿੰਘ ਦੇ ਬਿਆਨਾਂ 'ਤੇ ਟਰੈਕਟਰ ਟਰਾਲੀ ਨੂੰ ਕਬਜ਼ੇ 'ਚ ਲੈਣ ਮਗਰੋਂ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਦਿੱਤਾ।