ਕਪੂਰਥਲਾ 'ਚ ਵਾਪਰਿਆ ਦਰਦਨਾਕ ਹਾਦਸਾ, ਦੋ ਨੌਜਵਾਨਾਂ ਦੀ ਮੌਤ

11/19/2019 5:56:12 PM

ਕਪੂਰਥਲਾ (ਓਬਰਾਏ, ਵਿਪਨ ਮਹਾਜਨ) — ਕਪੂਰਥਲਾ ਦੇ ਪਿੰਡ ਨਵਾਂ ਪਿੰਡ 'ਚ ਦਰਦਨਾਕ ਕਾਰ ਹਾਦਸਾ ਵਾਪਰਨ ਕਰਕੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਦੇਰ ਰਾਤ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਜ਼ੈੱਨ ਕਾਰ 'ਚ ਸਵਾਰ ਦੋ ਨੌਜਵਾਨ ਦੀ ਕਾਰ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਕੰਟਰੋਲ ਤੋਂ ਬਾਹਰ ਹੋ ਗਈ, ਜਿਸ ਕਰਕੇ ਇਹ ਭਿਆਨਕ ਹਾਦਸਾ ਵਾਪਰ ਗਿਆ।ਹਾਦਸੇ 'ਚ ਮਾਰੇ ਗਏ ਦੋਵੇਂ ਨੌਜਵਾਨ ਸੁਰਖਪੁਰ ਦੇ ਦੱਸੇ ਜਾ ਰਹੇ ਹਨ ਅਤੇ ਇਨ੍ਹਾਂ 'ਚੋਂ ਇਕ ਨੌਜਵਾਨ ਵਿਦੇਸ਼ ਤੋਂ ਕੁਝ ਦਿਨ ਪਹਿਲਾਂ ਹੀ ਛੁੱਟੀ 'ਤੇ ਆਇਆ ਸੀ।

PunjabKesari

ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਥਾਣਾ ਸਬੰਧਤ ਦੀ ਪੁਲਸ ਨੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕਾਂ ਦੀ ਪਛਾਣ 32 ਸਾਲਾ ਅਵਤਾਰ ਸਿੰਘ ਪੁੱਤਰ ਗੁਰਮੇਜ ਸਿੰਘ ਅਤੇ 28 ਸਾਲਾ ਭੁਪਿੰਦਰ ਸਿੰਘ ਪੁੱਤਰ ਸੁੱਖਾ ਸਿੰਘ ਜੈਨ ਦੇ ਰੂਪ 'ਚ ਹੋਈ ਹੈ। ਇਹ ਦੋਵੇਂ ਪਿੰਡ ਸੁਰਖਪੁਰ ਦੇ ਰਹਿਣ ਵਾਲੇ ਸਨ। 

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਪਿੰਡ ਤੋਂ ਕਪੂਰਥਲਾ ਵੱਲ ਜਾ ਰਹੇ ਸਨ। ਜਦੋਂ ਉਹ ਨਵਾਂ ਪਿੰਡ ਭੱਠੇ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਹਨ੍ਹੇਰੇ 'ਚ ਅਵਾਰਾ ਪਸ਼ੂ ਨੂੰ ਬਚਾਉਣ ਦੇ ਚੱਕਰ 'ਚ ਕਾਰ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ। ਇਸ ਹਾਦਸੇ 'ਚ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਤ ਦੀਸੂਚਨਾ ਮਿਲਣ 'ਤੇ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਪਹੁੰਚੇ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਵਤਾਰ ਸਿੰਘ 2 ਬੱਚਿਆਂ ਦਾ ਪਿਤਾ ਸੀ ਜਦਕਿ ਭੁਪਿੰਦਰ ਸਿੰਘ ਅਜੇ ਕੁਆਰਾ ਸੀ। ਉਹ ਕਬੱਡੀ ਦਾ ਖਿਡਾਰੀ ਵੀ ਸੀ। ਇਨ੍ਹਾਂ ਦੀ ਮੌਤ ਨਾਲ ਪਿੰਡ 'ਚ ਮਾਤਮ ਛਾ ਗਿਆ ਹੈ। ਥਾਣਾ ਸਿਟੀ ਦੇ ਜਾਂਚ ਅਧਿਕਾਰੀ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਹੈ। ਦੋਹਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਹਨ।


shivani attri

Content Editor

Related News