ਜਲੰਧਰ: ਬੱਸ ਤੇ ਛੋਟਾ ਹਾਥੀ ਦੀ ਹੋਈ ਭਿਆਨਕ ਟੱਕਰ, 1 ਦੀ ਮੌਤ
Monday, Dec 02, 2019 - 04:30 PM (IST)

ਜਲੰਧਰ (ਕਮਲੇਸ਼)— ਇਥੋਂ ਦੇ ਤਾਜਪੁਰ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਇਕ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਤਾਜਪੁਰ ਰੋਡ 'ਤੇ ਇਹ ਹਾਦਸਾ ਛੋਟਾ ਹਾਥੀ ਅਤੇ ਬੱਸ ਵਿਚਕਾਰ ਜ਼ਬਰਦਸਤ ਟੱਕਰ ਹੋਣ ਕਰਕੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਛੋਟਾ ਹਾਥੀ ਵਾਹਨ ਦੇ ਚਿੱਥੜੇ ਤੱਕ ਉੱਡ ਗਏ। ਇਸ ਹਾਦਸੇ 'ਚ ਜਿੱਥੇ ਇਕ ਵਿਅਕਤੀ ਦੀ ਮੌਤ ਹੋ ਗਈ, ਉਥੇ ਹੀ ਇਕ ਹੋਰ ਵਿਅਕਤੀ ਦੀਆਂ 'ਚ ਲੱਤਾਂ 'ਚ ਗੰਭੀਰ ਸੱਟਾਂ ਲੱਗੀਆਂ ਹਨ। ਬਾਕੀ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਮੌਕੇ 'ਤੇ ਥਾਣਾ ਲਾਂਬੜਾ ਦੀ ਪੁਲਸ ਨੇ ਪਹੁੰਚ ਕੇ ਉਕਤ ਸਥਾਨ ਦਾ ਜਾਇਜ਼ਾ ਲਿਆ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ।
ਐੱਸ. ਐੱਚ. ਓ. ਪੁਸ਼ਪ ਬਾਲੀ ਦਾ ਕਹਿਣਾ ਹੈ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬੱਸ 'ਚ ਕਿੰਨੇ ਵਿਅਕਤੀ ਸਵਾਰ ਸਨ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ, ਉਹ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਉਕਤ ਸਥਾਨ ਤੋਂ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ 'ਚ ਜਾ ਕੇ ਮਰੀਜ਼ਾਂ ਦੀ ਗਿਣਤੀ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।