ਬੇਕਾਬੂ ਪਿਅਕੱਪ ਨੇ 3 ਕਾਰਾਂ ਅਤੇ 2 ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਕਈ ਜ਼ਖਮੀ

Friday, Dec 06, 2019 - 02:55 PM (IST)

ਬੇਕਾਬੂ ਪਿਅਕੱਪ ਨੇ 3 ਕਾਰਾਂ ਅਤੇ 2 ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਕਈ ਜ਼ਖਮੀ

ਜਲਾਲਾਬਾਦ (ਨਿਖੰਜ, ਜਤਿੰਦਰ) - ਫਾਜ਼ਿਲਕਾ-ਫਿਰੋਜ਼ਪੁਰ ਮਾਰਗ 'ਤੇ ਅੱਜ ਸਵੇਰੇ ਨਵੇਂ ਬੱਸ ਸਟੈਂਡ ਨੇੜੇ ਬੇਕਾਬੂ ਪਿਅਕੱਪ ਗੱਡੀ ਦੇ ਚਾਲਕ ਵਲੋਂ 2 ਮੋਟਰਸਾਈਕਲ ਸਵਾਰਾਂ ਨੂੰ ਕੁਚੱਲਣ ਮਗਰੋਂ ਸੜਕ ਕਿਨਾਰੇ ਖੜ੍ਹਿਆ 3 ਕਾਰਾਂ ਨੂੰ ਨੁਕਸਾਨ ਪਹੁੰਚਾਉਣ ਦੀ ਸੂਚਨਾ ਮਿਲੀ ਹੈ। ਸੜਕ ਹਾਦਸੇ 'ਚ ਜ਼ਖਮੀ ਹੋਏ ਮੋਟਰਸਾਈਕਲ ਸਵਾਰਾਂ ਨੂੰ ਲੋਕਾਂ ਦੀ ਮਦਦ ਨਾਲ ਐਂਬੂਲੈਂਸ ਰਾਹੀਂ ਜਲਾਲਾਬਾਦ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਪੁਲਸ ਨੇ ਸਾਡੇ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

PunjabKesari

ਜਾਣਕਾਰੀ ਅਨੁਸਾਰ ਪਿਅਕੱਪ ਵਾਹਨ ਚਾਲਕ ਗੁਰਮੀਤ ਸਿੰਘ ਪੁੱਤਰ ਜੀਤ ਸਿੰਘ ਅੰਮ੍ਰਿਤਸਰ ਤੋਂ ਕਿੰਨੂੰ ਖਾਲੀ ਕਰਕੇ ਵਾਪਸ ਅਬੋਹਰ ਜਾ ਰਿਹਾ ਸੀ। ਜਲਾਲਾਬਾਦ ਦੇ ਨਵੇਂ ਬੱਸ ਸਟੈਂਡ ਕੋਲ ਲਾਪ੍ਰਵਾਹੀ ਨਾਲ ਗੱਡੀ ਚਲਾਉਂਦੇ ਸਮੇਂ ਉਸ ਨੇ ਸੜਕ 'ਤੇ ਜਾ ਰਹੇ ਮੋਟਰਸਾਈਕਲ ਚਾਲਕ ਹਰਭਜਨ ਸਿੰਘ ਪੁੱਤਰ ਚੰਨ ਸਿੰਘ ਅਤੇ ਦੀਪਕ ਕੁਮਾਰ ਪੁੱਤਰ ਪ੍ਰੇਮ ਸਿੰਘ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਕਤ ਨੌਜਵਾਨ ਜ਼ਖਮੀ ਹੋ ਗਏ। ਟੱਕਰ ਮਾਰਨ ਤੋਂ ਬਾਅਦ ਬੇਕਾਬੂ ਹੋਈ ਪਿਅਕੱਪ ਗੱਡੀ ਦੇ ਚਾਲਕ ਨੇ ਰਿਪੇਅਰ ਦੀਆਂ ਦੁਕਾਨਾਂ 'ਤੇ ਖੜ੍ਹਿਆਂ 3 ਕਾਰਾਂ ਨੂੰ ਟੱਕਰ ਮਾਰ ਕੇ ਨੁਕਸਾਨ ਪਹੁੰਚਾ ਦਿੱਤਾ।

ਦੂਜੇ ਪਾਸੇ ਜ਼ਖਮੀ ਦੀਪਕ ਕੁਮਾਰ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਉਸ ਦੀ ਬਾਂਹ ਤੇ ਸਰੀਰ ਦੇ ਕਈ ਹੋਰ ਥਾਵਾਂ 'ਤੇ ਫੈਕਚਰ ਹੋਣ ਬਾਰੇ ਦੱਸਿਆ, ਜਿਸ ਤੋਂ ਬਾਅਦ ਉਸ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ। ਸਥਾਨਕ ਸਿਵਲ ਹਸਪਤਾਲ 'ਚ ਪੁੱਜੀ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਜ਼ਖਮੀ ਪਿਅਕੱਪ ਗੱਡੀ ਦੇ ਚਾਲਕ ਨੂੰ ਮੁਢੱਲੀ ਸਹਾਇਤਾ ਦਿਵਾਉਣ ਮਗਰੋਂ ਪੁੱਛਗਿੱਛ ਲਈ ਹਿਰਾਸਤ ਲੈ ਲਿਆ ਅਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।


author

rajwinder kaur

Content Editor

Related News