ਟਾਂਡਾ ਨੇੜੇ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਦੇਖੋ ਦਰਦਨਾਕ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ

Friday, Feb 05, 2021 - 10:34 AM (IST)

ਟਾਂਡਾ ਨੇੜੇ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਦੇਖੋ ਦਰਦਨਾਕ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼) : ਇੱਥੇ ਹਾਈਵੇਅ 'ਤੇ ਸ਼ੁੱਕਰਵਾਰ ਤੜਕੇ ਸਵੇਰੇ ਢਡਿਆਲਾ ਦੇ ਢਾਬੇ ਨੇੜੇ ਦਰਦਨਾਕ ਹਾਦਸਾ ਵਾਪਰਿਆ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਢਡਿਆਲਾ ਢਾਬੇ ਨੇੜੇ ਸੜਕ 'ਤੇ ਇਕ ਖਰਾਬ ਟਰੱਕ ਖੜ੍ਹਾ ਪਿਆ ਸੀ। ਇਸ ਟਰੱਕ 'ਚ ਅਚਾਨਕ ਦੋ ਵਾਹਨ ਪਹਿਲਾਂ ਕੈਂਟਰ ਅਤੇ ਬਾਅਦ 'ਚ ਛੋਟਾ ਹਾਥੀ ਟਕਰਾ ਗਏ।

ਇਹ ਵੀ ਪੜ੍ਹੋ : ਮੋਹਾਲੀ ਪੁਲਸ ਵੱਲੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 2 ਲੋਕ ਗ੍ਰਿਫ਼ਤਾਰ, ਅਸਲਾ ਬਰਾਮਦ

PunjabKesari

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦੌਰਾਨ ਕੈਂਟਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਛੋਟੇ ਹਾਥੀ ਦਾ ਚਾਲਕ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਡਿਫਾਲਟਰ ਕਰਜ਼ਦਾਰਾਂ' ਲਈ ਸ਼ੁਰੂ ਹੋਈ ਇਹ ਖ਼ਾਸ ਸਕੀਮ, ਮਿਲੇਗੀ ਵੱਡੀ ਰਾਹਤ

PunjabKesari

ਮ੍ਰਿਤਕ ਕੈਂਟਰ ਚਾਲਕ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਸਵਰਣ ਸਿੰਘ ਵਾਸੀ ਫਤਿਹਗੜ੍ਹ ਸਾਹਿਬ ਵੱਜੋਂ ਹੋਈ ਹੈ, ਜਦੋਂ ਕਿ ਜ਼ਖਮੀ ਹੋਇਆ ਛੋਟੇ ਹਾਥੀ ਦਾ ਚਾਲਕ ਗੌਰਵ ਪੁੱਤਰ ਸੁਰਿੰਦਰ ਸ਼ਰਮਾ ਅੰਬਾਲਾ ਦਾ ਰਹਿਣ ਵਾਲਾ ਹੈ।

PunjabKesari

ਇਸ ਘਟਨਾ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ। ਟਾਂਡਾ ਪੁਲਸ ਦੇ ਥਾਣੇਦਾਰ ਅਮਰਜੀਤ ਸਿੰਘ ਦਾ ਕਹਿਣਾ ਹੈ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

PunjabKesari
ਨੋਟ : ਪੰਜਾਬ 'ਚ ਲਗਾਤਾਰ ਵੱਧ ਰਹੇ ਸੜਕ ਹਾਦਸਿਆਂ ਬਾਰੇ ਤੁਹਾਡੀ ਕੀ ਹੈ ਰਾਏ
 


author

Babita

Content Editor

Related News