ਨਾਭਾ ''ਚ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਦੀ ਮੌਤ, 6 ਗੰਭੀਰ ਫੱਟੜ

Saturday, Feb 13, 2021 - 04:26 PM (IST)

ਨਾਭਾ ''ਚ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਦੀ ਮੌਤ, 6 ਗੰਭੀਰ ਫੱਟੜ

ਨਾਭਾ (ਜੈਨ) : ਇੱਥੇ ਤਿੰਨ ਵੱਖ-ਵੱਖ ਸੜਕ ਹਾਦਸਿਆਂ ’ਚ ਇਕ ਵਿਅਕਤੀ ਦੀ ਮੌਤ, ਜਦੋਂ ਕਿ 6 ਲੋਕਾਂ ਦੇ ਗੰਭੀਰ ਫੱਟੜ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਜੋਗਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਸੂਰੋਂ ਨੇ ਦੱਸਿਆ ਕਿ ਉਸ ਦਾ ਸਾਲਾ ਰਵਿੰਦਰਪ੍ਰੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਘਮਰੌਦਾ ਕੋਲ ਜਾ ਰਿਹਾ ਸੀ ਕਿ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰੀ ਦਿੱਤੀ। ਇਸ ਹਾਦਸੇ ਦੌਰਾਨ ਰਵਿੰਦਰਪ੍ਰੀਤ ਸਿੰਘ ਗੰਭੀਰ ਫੱਟੜ ਹੋ ਗਿਆ।

ਉਸ ਦੀ ਪੀ. ਜੀ. ਆਈ. ਚੰਡੀਗੜ੍ਹ ਜਾ ਕੇ ਮੌਤ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਸਦਰ ਪੁਲਸ ਨੇ ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਕ ਹੋਰ ਹਾਦਸੇ ’ਚ ਹਾਰਲਿਕਸ ਫੈਕਟਰੀ ਪਟਿਆਲਾ ਰੋਡ ਨੇੜੇ 2 ਮਜ਼ਦੂਰ ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਗੰਭੀਰ ਫੱਟੜ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ। ਇੰਝ ਹੀ ਜੇਲ੍ਹ ਰੋਡ ’ਤੇ ਵਾਪਰੇ ਹਾਦਸੇ ’ਚ 4 ਵਿਅਕਤੀ ਉਸ ਸਮੇਂ ਫੱਟੜ੍ਹ ਹੋ ਗਏ, ਜਦੋਂ 2 ਦੋਪਹੀਆ ਵਾਹਨਾਂ ਦੀ ਧੁੰਦ ਕਾਰਣ ਆਪਸ 'ਚ ਟੱਕਰ ਹੋ ਗਈ।
 


author

Babita

Content Editor

Related News