ਭਿਆਨਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ

02/22/2021 3:23:31 PM

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਫਾਜ਼ਿਲਕਾ ਉਪਮੰਡਲ ਦੇ ਪਿੰਡ ਲਾਧੂਕਾ ਦੇ ਨੇੜੇ ਇਕ ਅਣਪਛਾਤੇ ਵ੍ਹੀਕਲ ਨਾਲ ਟੱਕਰ ਹੋਣ ਕਾਰਨ ਇਕ ਮੋਟਰ ਸਾਈਕਲ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ’ਚ ਮ੍ਰਿਤਕ ਸੁਰਜੀਤ ਸਿੰਘ (43) ਵਾਸੀ ਪਿੰਡ ਢਾਣੀ ਮਾਂਘ ਸਿੰਘ ਦੇ ਜੀਜੇ ਭਗਵਾਨ ਸਿੰਘ ਵਾਸੀ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਸ ਦਾ ਸਾਲਾ ਪਿੰਡ ਢਾਣੀ ਮਾਂਘ ਸਿੰਘ ’ਚ ਡਾਕਟਰ ਦਾ ਕੰਮ ਕਰਦਾ ਸੀ ਅਤੇ ਉਹ ਨੇੜਲੇ ਪਿੰਡ ਘੁਰਕਾਂ ’ਚ ਕਿਸੇ ਰਿਸ਼ਤੇਦਾਰ ਦੇ ਵਿਆਹ ’ਚ ਆਇਆ ਸੀ।

ਉਸ ਨੇ ਦੱਸਿਆ ਕਿ ਸ਼ਾਮ ਲਗਭਗ ਬੀਤੀ ਸ਼ਾਮ 7.00 ਵਜੇ ਜਦੋਂ ਉਹ ਆਪਣੇ ਮੋਟਰ ਸਾਈਕਲ ’ਤੇ ਵਾਪਸ ਜਾ ਰਿਹਾ ਸੀ ਤਾਂ ਪਿੰਡ ਲਾਧੂਕਾ ਤੋਂ ਕੁੱਝ ਦੂਰੀ ’ਤੇ ਸਥਿਤ ਇਕ ਟਾਇਲ ਫੈਕਟਰੀ ਦੇ ਨੇੜੇ ਕਿਸੇ ਅਣਪਛਾਤੇ ਵ੍ਹੀਕਲ ਨਾਲ ਉਸ ਦੀ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਟੱਕਰ ’ਚ ਉਸ ਦੇ ਸਿਰ ’ਤੇ ਸੱਟਾਂ ਲੱਗੀਆਂ ਅਤੇ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਸਬੰਧੀ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਫੋਨ ਕਰਕੇ ਦੱਸਿਆ। ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ, 2 ਪੁੱਤਰ ਅਤੇ ਇਕ ਧੀ ਛੱਡ ਗਿਆ ਹੈ। ਮ੍ਰਿਤਕ ਦਾਸਥਾਨਕ ਸਿਵਲ ਹਸਪਤਾਲ ’ਚ ਪੋਸਟਮ ਮਾਰਟਮ ਕਰਵਾਇਆ ਗਿਆ। ਪੁਲਸ ਨੇ ਅਣਪਛਾਤੇ ਵ੍ਹੀਕਲ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
 


Babita

Content Editor

Related News