ਨਾਭਾ ''ਚ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਦੀ ਮੌਤ, 2 ਜ਼ਖਮੀ

03/26/2021 5:21:25 PM

ਨਾਭਾ (ਜੈਨ) : ਨਾਭਾ ਵਿਖੇ ਅੱਜ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 2 ਨੌਜਵਾਨਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ 50 ਸਾਲਾ ਜਸਵੀਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਜਿੰਦਲਪੁਰ ਇਕ ਸੜਕ ਹਾਦਸੇ ’ਚ ਗੰਭੀਰ ਫੱਟੜ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਅਮਰਜੈਂਸੀ ’ਚੋਂ ਮੁੱਢਲੀ ਮੈਡੀਕਲ ਸਹਾਇਤਾ ਦੇ ਕੇ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਪੀ. ਜੀ. ਆਈ. ਜਾ ਕੇ ਉਸ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ। ਇਕ ਹੋਰ ਹਾਦਸੇ ’ਚ 2 ਮੋਟਰਸਾਈਕਲ ਸਵਾਰ ਨੌਜਵਾਨ ਉਸ ਸਮੇਂ ਦੁਲੱਦੀ ਗੇਟ ਤੋਂ ਬਾਹਰ ਜ਼ਖਮੀ ਹੋ ਗਏ, ਜਦੋਂ ਇਕ ਆਵਾਰਾ ਪਸ਼ੂ ਦੇ ਅਚਾਨਕ ਅੱਗੇ ਆ ਜਾਣ ਕਾਰਣ ਮੋਟਰਸਾਈਕਲ ਪਲਟ ਗਿਆ। ਜ਼ਖਮੀ ਨੌਜਵਾਨਾਂ ਦੀ ਪਛਾਣ ਲੱਖਾ ਤੇ ਸੁਰੇਸ਼ ਕੁਮਾਰ ਵਜੋਂ ਹੋਈ, ਜਿਨਾਂ ਨੂੰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ।
 

Babita

This news is Content Editor Babita