ਨਾਭਾ ਵਿਖੇ ਦਰਦਨਾਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ
Thursday, May 06, 2021 - 05:19 PM (IST)
ਨਾਭਾ (ਰਾਹੁਲ) : ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਨੂੰ ਵੇਖਦਿਆਂ ਇਕ ਪਾਸੇ ਜਿੱਥੇ ਪੰਜਾਬ ਵਿੱਚ ਮਿੰਨੀ ਲਾਕਡਾਊਨ ਲਗਾਇਆ ਗਿਆ ਹੈ, ਉੱਥੇ ਹੀ ਸੜਕਾਂ 'ਤੇ ਪਹਿਲਾਂ ਵਾਂਗ ਹੀ ਆਵਾਜਾਈ ਦਿਖਾਈ ਦੇ ਰਹੀ ਹੈ ਅਤੇ ਹਾਦਸੇ ਵੀ ਪਹਿਲਾਂ ਦੀ ਤਰ੍ਹਾਂ ਹੀ ਵਾਪਰ ਰਹੇ ਹਨ। ਇਸੇ ਤਹਿਤ ਨਾਭਾ ਵਿਖੇ ਤੇਜ਼ ਰਫ਼ਤਾਰ ਟਾਟਾ-407 ਵੱਲੋਂ ਮੋਟਰਸਾਈਕਲ ਸਵਾਰ ਦਲੇਰ ਸਿੰਘ (40) ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਨਾਭਾ ਬਲਾਕ ਦੇ ਪਿੰਡ ਮੈਹਸ ਦਾ ਰਹਿਣ ਵਾਲਾ ਸੀ।
ਉਸ ਦੀ ਮੌਤ ਕਾਰਨ ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪੁਲਸ ਵੱਲੋਂ ਦੋਸ਼ੀ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। ਇਸ ਮੌਕੇ ਜਾਂਚ ਅਧਿਕਾਰੀ ਸੁਖਦਰਸ਼ਨ ਸਿੰਘ ਨੇ ਕਿਹਾ ਇਹ ਹਾਦਸਾ ਟਾਟਾ 407 ਅਤੇ ਮੋਟਰਸਾਈਕਲ ਦਰਮਿਆਨ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਟਾਟਾ-407 ਕਾਫ਼ੀ ਤੇਜ਼ ਰਫ਼ਤਾਰ ਸੀ, ਜੋ ਕਿ ਮੋਟਰਸਾਈਕਲ ਦੇ ਵਿੱਚ ਲੱਗੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦਲੇਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ।