ਨਾਭਾ ''ਚ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਨੌਜਵਾਨ ਦੀ ਮੌਤ, 5 ਜ਼ਖਮੀ

Friday, May 14, 2021 - 12:14 PM (IST)

ਨਾਭਾ ''ਚ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਨੌਜਵਾਨ ਦੀ ਮੌਤ, 5 ਜ਼ਖਮੀ

ਨਾਭਾ (ਜੈਨ) : ਵੱਖ-ਵੱਖ ਸੜਕ ਹਾਦਸਿਆਂ ’ਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਅਤੇ 5 ਵਿਅਕਤੀ ਜ਼ਖਮੀ ਹੋ ਗਏ। ਸੁਖਚੈਨ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਕਿਸ਼ਨਪੁਰਾ ਬਸਤੀ ਸੰਗਰੂਰ ਅਨੁਸਾਰ ਉਹ ਆਪਣੀ ਭੂਆ ਦੇ ਪੁੱਤਰ ਇੰਦਰਜੀਤ ਸਿੰਘ ਪੁੱਤਰ ਸਮਸ਼ੇਰ ਸਿੰਘ ਵਾਸੀ ਪਿੰਡ ਹਿਆਣਾ ਕਲਾਂ ਨਾਲ ਮੋਟਰਸਾਈਕਲ ’ਤੇ ਪੰਜਾਬੀ ਬਾਗ ਸਰਕੂਲਰ ਰੋਡ 'ਤੇ ਜਾ ਰਿਹਾ ਸੀ।

ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਦੇ ਡਰਾਈਵਰ ਨੇ ਲਾਪਰਵਾਹੀ ਨਾਲ ਟੱਕਰ ਮਾਰੀ, ਜਿਸ ’ਚ ਇੰਦਰਜੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਦੇ ਵੀ ਸੱਟਾਂ ਵੱਜੀਆਂ। ਕੋਤਵਾਲੀ ਪੁਲਸ ਨੇ ਕਾਰ ਦੇ ਡਰਾਈਵਰ ਖ਼ਿਲਾਫ਼ ਧਾਰਾ 279, 304 ਏ. ਆਈ. ਪੀ. ਸੀ. ਅਧੀਨ ਮਾਮਲਾ ਦਰਜ ਕਰ ਲਿਆ, ਜਦੋਂ ਕਿ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ।

ਇਕ ਹੋਰ ਹਾਦਸਾ ਸਰਕੂਲਰ ਰੋਡ ਰਾਧਾ ਸਵਾਮੀ ਸਤਿਸੰਗ ਭਵਨ ਲਾਗੇ ਵਾਪਰਿਆ, ਜਿਸ ’ਚ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ’ਚ ਪਤੀ-ਪਤਨੀ ਸਮੇਤ 4 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾਂਦਾ ਹੈ ਕਿ ਸੜਕ ’ਤੇ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਣ ਇਹ ਹਾਦਸਾ ਵਾਪਰਿਆ।


author

Babita

Content Editor

Related News