ਭਿਆਨਕ ਸੜਕ ਹਾਦਸੇ ਦੌਰਾਨ ਪਰਵਾਸੀ ਮਜ਼ਦੂਰ ਦੀ ਮੌਤ

Sunday, Oct 10, 2021 - 03:27 PM (IST)

ਭਿਆਨਕ ਸੜਕ ਹਾਦਸੇ ਦੌਰਾਨ ਪਰਵਾਸੀ ਮਜ਼ਦੂਰ ਦੀ ਮੌਤ

ਲੁਧਿਆਣਾ (ਸਲੂਜਾ) : ਤਾਜਪੁਰ ਰੋਡ ਦੇ ਰਹਿਣ ਵਾਲੇ ਇਕ ਪਰਵਾਸੀ ਮਜ਼ਦੂਰ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਰਵਾਸੀ ਮਜ਼ਦੂਰ ਅਰਜਨ ਨਗਰ ਦੇ ਨੇੜੇ ਇਕ ਵਾਹਨ ਦੀ ਲਪੇਟ ’ਚ ਆ ਕੇ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਉਸ ਨੇ ਘਟਨਾ ਸਥਾਨ ’ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਸ਼ਾਮ ਸ਼ਾਹ ਦੇ ਰੂਪ ’ਚ ਹੋਈ ਹੈ, ਜੋ ਕਿ ਇਕ ਫੈਕਟਰੀ ’ਚ ਲੇਬਰ ਕਰਦਾ ਸੀ। ਪੁਲਸ ਨੇ ਮ੍ਰਿਤਕ ਸ਼ਾਮ ਸ਼ਾਹ ਦੇ ਰਿਸ਼ਤੇਦਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News