ਸੜਕ ਹਾਦਸੇ ’ਚ ਫੱਟੜ ਹੋਏ ਵਿਅਕਤੀ ਦੀ ਹੋਈ ਮੌਤ

Saturday, Dec 03, 2022 - 05:16 PM (IST)

ਸੜਕ ਹਾਦਸੇ ’ਚ ਫੱਟੜ ਹੋਏ ਵਿਅਕਤੀ ਦੀ ਹੋਈ ਮੌਤ

ਅਬੋਹਰ (ਸੁਨੀਲ) : ਬੀਤੇ ਦਿਨੀ ਪਿੰਡ ਗੁੰਮਜਾਲ ਨੇੜੇ ਹੋਏ ਇਕ ਸੜਕ ਹਾਦਸੇ 'ਚ ਫੱਟੜ ਵਿਅਕਤੀ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦਲਮੀਰ ਖੇੜਾ ਵਾਸੀ ਬਲਜੀਤ ਸਿੰਘ ਪੁੱਤਰ ਚਾਨਣ ਸਿੰਘ ਬੀਤੇ ਦਿਨੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ।

ਇਸ ਦੌਰਾਨ ਪਿੰਡ ਗੁੰਮਜਾਲ ਨੇੜੇ ਇਕ ਟਰੈਕਟਰ-ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਬਾਅਦ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ। ਪੀ. ਜੀ. ਆਈ. ਚੰਡੀਗੜ੍ਹ 'ਚ ਉਸ ਦਾ ਇਲਾਜ ਚੱਲ ਰਿਹਾ ਸੀ ਕਿ ਬੀਤੀ ਰਾਤ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
 


author

Babita

Content Editor

Related News