ਮਾਛੀਵਾੜਾ ਸਾਹਿਬ ''ਚ ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
Saturday, Jul 29, 2023 - 12:23 PM (IST)

ਮਾਛੀਵਾੜਾ ਸਾਹਿਬ (ਟੱਕਰ) : ਅੱਜ ਸਵੇਰੇ ਰਾਹੋਂ ਰੋਡ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਨੌਜਵਾਨ ਬਿੱਟੂ (20) ਵਾਸੀ ਮਾਛੀਵਾੜਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਲਵਾਈ ਦਾ ਕੰਮ ਕਰਦਾ ਨੌਜਵਾਨ ਬਿੱਟੂ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਹੋਂ ਰੋਡ ’ਤੇ ਮਾਛੀਵਾੜਾ ਵੱਲ ਨੂੰ ਆ ਰਿਹਾ ਸੀ।
ਇੱਧਰੋਂ ਆ ਰਹੇ ਟਾਟਾ-407 ਨਾਲ ਉਸ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਬਿੱਟੂ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ ਅਤੇ ਜਦੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਵਲੋਂ ਲਾਸ਼ ਕਬਜ਼ੇ ’ਚ ਕਰ ਪੋਸਟਮ ਮਾਰਟਮ ਲਈ ਭੇਜ ਦਿੱਤੀ ਹੈ ਅਤੇ ਮਿੰਨੀ ਟਰੱਕ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨ ਬਿੱਟੂ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ, ਜਿਸ ਦੀ ਮੌਤ ਨਾਲ ਪਰਿਵਾਰ ’ਚ ਮਾਤਮ ਛਾ ਗਿਆ।