ਫਿਰੋਜ਼ਪੁਰ-ਫਾਜ਼ਿਲਕਾ ਰੋਡ ''ਤੇ ਵਾਪਰਿਆ ਸੜਕ ਹਾਦਸਾ, ਖੜ੍ਹੇ ਟਰੱਕ ''ਚ ਵੱਜੀ ਕਾਰ, ਦੇਖੋ ਵੀਡੀਓ

12/03/2023 2:10:14 AM

ਫਿਰੋਜ਼ਪੁਰ : ਫਾਜ਼ਿਲਕਾ ਰੋਡ 'ਤੇ ਬੀਤੇ ਦਿਨ ਇਕ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਇਕ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ ਅਤੇ ਕਾਰ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਚਾਲਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਕਾਰ ਚਾਲਕ ਅੰਮ੍ਰਿਤਸਰ ਜਾ ਰਿਹਾ ਸੀ, ਜਿਸ ਨੇ ਗੰਗਾਨਗਰ ਜਾਣਾ ਸੀ ਪਰ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਇਸ ਟੱਕਰ 'ਚ ਕਾਰ ਦਾ ਕਾਫੀ ਨੁਕਸਾਨ ਹੋ ਚੁੱਕਾ ਹੈ ਤੇ ਉਸ ਦੇ ਭਰਾ ਦੇ ਕਾਫੀ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਗੰਗਾਨਗਰ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਮੰਦਭਾਗੀ ਖ਼ਬਰ : ਬਠਿੰਡਾ-ਅੰਮ੍ਰਿਤਸਰ ਹਾਈਵੇ 'ਤੇ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਕੇ 'ਤੇ ਮੌਤ

ਦੂਜੇ ਪਾਸੇ ਜਦੋਂ ਇਸ ਹਾਦਸੇ ਸਬੰਧੀ ਟਰੱਕ ਡਰਾਈਵਰ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਉਸ ਦਾ ਟਰੱਕ ਕੱਲ੍ਹ ਦਾ ਸੜਕ 'ਤੇ ਖਰਾਬ ਖੜ੍ਹਾ ਹੈ। ਸਵੇਰੇ ਉਹ ਟਰੱਕ 'ਚ ਸੁੱਤਾ ਪਿਆ ਸੀ ਕਿ ਪਿੱਛੋਂ ਅਚਾਨਕ ਆਈ ਕਾਰ ਉਸ ਦੇ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਉਸ ਦਾ ਦਾ ਵੀ ਕਾਫੀ ਨੁਕਸਾਨ ਹੋਇਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News