ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਮੌਤ
Wednesday, Feb 05, 2025 - 05:31 PM (IST)
ਫਿਰੋਜ਼ਪੁਰ (ਮਲਹੋਤਰਾ, ਪਰਮਜੀਤ, ਖੁੱਲਰ, ਰਾਜੇਸ਼ ਢੰਡ) : 15 ਦਿਨ ਪਹਿਲਾਂ ਪਿੰਡ ਬਜ਼ੀਦਪੁਰ 'ਚ ਹੋਏ ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਮੌਤ ਹੋ ਗਈ। ਜਿਸ ਉਪਰੰਤ ਪੁਲਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਕਾਰ ਚਾਲਕ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ।
ਕੁਲਬੀਰ ਚੰਦ ਵਾਸੀ ਬਜ਼ੀਦਪੁਰ ਨੇ ਥਾਣਾ ਕੁੱਲਗੜ੍ਹੀ ਪੁਲਸ ਨੂੰ ਸ਼ਿਕਾਇਤ ਦੇ ਦੱਸਿਆ ਕਿ 22 ਜਨਵਰੀ ਨੂੰ ਉਹ ਆਪਣੇ ਪਿਤਾ ਕਸ਼ਮੀਰਾ ਦੇ ਨਾਲ ਗੁਰਦੁਆਰੇ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਿਹਾ ਸੀ। ਜਦ ਉਹ ਸੜਕ ’ਤੇ ਜਾ ਰਹੇ ਸਨ ਤਾਂ ਤੇਜ਼ ਰਫਤਾਰ ਕਾਰ ਲੈ ਕੇ ਆ ਰਹੇ ਵਿਸ਼ਾਲ ਨੇ ਉਸਦੇ ਬਾਪ ਨੂੰ ਟੱਕਰ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ।
ਉਸਦੇ ਪਿਤਾ ਦਾ ਫਰੀਦਕੋਟ ਮੈਡੀਕਲ ਕਾਲਜ ’ਚ ਇਲਾਜ ਚੱਲ ਰਿਹਾ ਸੀ ਜਿੱਥੇ ਉਸਦੀ ਮੌਤ ਹੋ ਗਈ। ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਵਿਸ਼ਾਲ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।