ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਕਾਰ ਚਾਲਕ ਔਰਤ ਖ਼ਿਲਾਫ਼ ਪਰਚਾ ਦਰਜ

Tuesday, Feb 03, 2026 - 04:29 PM (IST)

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਕਾਰ ਚਾਲਕ ਔਰਤ ਖ਼ਿਲਾਫ਼ ਪਰਚਾ ਦਰਜ

ਫਿਰੋਜ਼ਪੁਰ (ਮਲਹੋਤਰਾ) : ਜ਼ੀਰਾ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ 'ਤੇ ਕਾਰ ਚਾਲਕ ਔਰਤ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਥਾਣਾ ਕੁੱਲਗੜੀ ਦੇ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਸਿਧਾਰਥ ਕੁਮਾਰ ਵਾਸੀ ਜ਼ਿਲ੍ਹਾ ਗੋਂਡਾ ਉੱਤਰ ਪ੍ਰਦੇਸ਼ ਨੇ ਬਿਆਨ ਦਿੱਤੇ ਹਨ ਕਿ ਉਸਦਾ ਪਿਤਾ ਰਾਮਜਨਮ ਜ਼ੀਰਾ ਰੋਡ 'ਤੇ ਸਥਿਤ ਕੰਪਨੀ 'ਚ ਕੰਮ ਕਰਦਾ ਸੀ।

ਐਤਵਾਰ ਸਵੇਰੇ ਜਦੋਂ ਉਸਦਾ ਪਿਤਾ ਕੰਮ 'ਤੇ ਜਾ ਰਿਹਾ ਸੀ ਤਾਂ ਜ਼ੀਰਾ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਉਸਦੇ ਪਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਏ. ਐੱਸ. ਆਈ. ਨੇ ਦੱਸਿਆ ਕਾਰ ਚਾਲਕ ਦੀ ਪਛਾਣ ਸ਼ਵੇਤਾ ਸਿਨਹਾ ਵਾਸੀ ਕੈਂਟ ਵਜੋਂ ਹੋਈ ਹੈ ਅਤੇ ਉਸਦੇ ਖ਼ਿਲਾਫ਼ ਪਰਚਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।


author

Babita

Content Editor

Related News