ਸੜਕ ਹਾਦਸੇ ’ਚ ਬਜ਼ੁਰਗ ਦੀ ਮੌਤ

Sunday, Feb 22, 2026 - 03:08 PM (IST)

ਸੜਕ ਹਾਦਸੇ ’ਚ ਬਜ਼ੁਰਗ ਦੀ ਮੌਤ

ਲੁਧਿਆਣਾ (ਗੌਤਮ) : ਇੱਥੇ ਸੰਗੋਵਾਲ ਪਿੰਡ ’ਚ ਪੈਦਲ ਜਾ ਰਹੇ ਇਕ ਬਜ਼ੁਰਗ ਨੂੰ ਤੇਜ਼ ਰਫ਼ਤਾਰ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਬਜ਼ੁਰਗ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਥਾਣਾ ਸਦਰ ਦੀ ਪੁਲਸ ਨੇ ਮੌਕਾ ਮੁਆਇਨਾ ਕਰ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ। ਪੁਲਸ ਨੇ ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ (58 ਸਾਲ) ਵਜੋਂ ਕੀਤੀ ਹੈ।

ਪੁਲਸ ਨੇ ਕਾਰਵਾਈ ਕਰਦੇ ਹੋਏ ਕੰਟਰੀ ਗ੍ਰੀਨ ਇਨਕਲੇਵ ਦੇ ਰਹਿਣ ਵਾਲੇ ਸੁਮਿਤ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੇ ਬਿਆਨ ’ਚ ਸੁਮਿਤ ਨੇ ਦੱਸਿਆ ਕਿ ਉਸ ਦੇ ਪਿਤਾ ਘਰ ਦੇ ਨੇੜੇ ਹੀ ਇਕ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਲਈ ਗਏ ਸਨ। ਰਸਤੇ ’ਚ ਇਕ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਜ਼ਖਮੀ ਹੋਣ ਕਰ ਕੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
 


author

Babita

Content Editor

Related News