ਸੜਕ ਹਾਦਸੇ ’ਚ ਇਕ ਜ਼ਖਮੀ, ਪੁਲਸ ਨੇ ਕੀਤਾ ਮਾਮਲਾ ਦਰਜ

Sunday, Jun 14, 2026 - 05:26 PM (IST)

ਸੜਕ ਹਾਦਸੇ ’ਚ ਇਕ ਜ਼ਖਮੀ, ਪੁਲਸ ਨੇ ਕੀਤਾ ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਮੱਲਾਂਵਾਲਾ ਵਿਖੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ 'ਚ ਥਾਣਾ ਮੱਲਾਂਵਾਲਾ ਪੁਲਸ ਨੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਲਾਲ ਮਸੀਹ ਪੁੱਤਰ ਕਾਕਾ ਮਸੀਹ ਵਾਸੀ ਪਿੰਡ ਚਾਬ ਨੇ ਦੱਸਿਆ ਕਿ ਮਿਤੀ 9 ਜੂਨ 2026 ਨੂੰ ਉਹ ਆਪਣੀ ਘਰਵਾਲੀ ਜੀਨਾ ਰਾਣੀ ਨਾਲ ਆਪਣੇ ਮੋਟਰਸਾਈਕਲ ਹੀਰੋ ਹਾਂਡਾ ’ਤੇ ਸਵਾਰ ਹੋ ਕੇ ਮੱਲਾਂਵਾਲਾ ਤੋਂ ਆਪਣੇ ਪਿੰਡ ਜਾ ਰਹੇ ਸੀ।

ਜਦ ਬੂਟੇ ਵਾਲਾ ਨੂੰ ਜਾਂਦੀ ਸੜਕ ਤੋਂ ਥੋੜ੍ਹਾ ਅੱਗੇ ਗਏ ਤਾਂ ਪਿੱਛੋਂ ਕਿਸੇ ਅਣਪਛਾਤੇ ਵ੍ਹੀਕਲ ਨੇ ਤੇਜ਼ ਰਫ਼ਤਾਰ ਅਤੇ ਬਿਨ੍ਹਾ ਹਾਰਨ ਦਿੱਤੇ ਪਿੱਛੋਂ ਉਸ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਸ ਦੇ ਸੱਟਾਂ ਲੱਗੀਆਂ। ਲਾਲ ਮਸੀਹ ਨੇ ਦੱਸਿਆ ਕਿ ਉਸ ਦਾ ਇਲਾਜ ਡੀ. ਐੱਮ. ਸੀ. ਹਸਪਤਾਲ ਲੁਧਿਆਣਾ 'ਚ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News