ਸੜਕ ਪਾਰ ਕਰਦਾ ਵਿਅਕਤੀ ਕਾਰ ਦੀ ਲਪੇਟ ''ਚ ਆਇਆ, ਮੌਤ

Wednesday, Nov 11, 2026 - 02:59 PM (IST)

ਸੜਕ ਪਾਰ ਕਰਦਾ ਵਿਅਕਤੀ ਕਾਰ ਦੀ ਲਪੇਟ ''ਚ ਆਇਆ, ਮੌਤ

ਬਠਿੰਡਾ (ਮਨਜੀਤ) : ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇ 'ਤੇ ਪਿੰਡ ਗਹਿਰੀ ਬੁੱਟਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਤੇਜ਼ ਰਫ਼ਤਾਰ ਕਾਰ ਨੇ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਇਸ ਹਾਦਸੇ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗਹਿਰੀ ਬੁੱਟਰ ਦਾ ਰਹਿਣ ਵਾਲਾ ਗੋਰਾ ਸਿੰਘ (42) ਪੁੱਤਰ ਮਿੱਠਾ ਸਿੰਘ ਸਵੇਰੇ ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇ 'ਤੇ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਤੇਜ਼ ਰਫ਼ਤਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਹਾਦਸੇ ਦੀ ਗੰਭੀਰਤਾ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਸੰਗਤ ਸਹਾਰਾ ਦੀ ਟੀਮ ਦੇ ਵਲੰਟੀਅਰ ਸਿਕੰਦਰ ਕੁਮਾਰ ਮਛਾਣਾ ਤੁਰੰਤ ਮੌਕੇ 'ਤੇ ਪਹੁੰਚੇ।

ਉਨ੍ਹਾਂ ਨੇ ਪੁਲਸ ਦੀ ਮੌਜੂਦਗੀ 'ਚ ਲੋੜੀਂਦੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਨੂੰ ਚੁੱਕ ਕੇ ਸਿਵਲ ਹਸਪਤਾਲ ਬਠਿੰਡਾ ਪਹੁੰਚਾਇਆ, ਜਿੱਥੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ। ਮ੍ਰਿਤਕ ਦੀ ਪਛਾਣ ਗੋਰਾ ਸਿੰਘ ਪੁੱਤਰ ਮਿੱਠਾ ਸਿੰਘ ਵਾਸੀ ਪਿੰਡ ਗਹਿਰੀ ਬੁੱਟਰ ਵਜੋਂ ਹੋਈ ਹੈ। ਇੱਕ ਸੜਕ ਹਾਦਸੇ 'ਚ ਪਰਿਵਾਰ ਦੇ ਮੈਂਬਰ ਦੀ ਅਚਾਨਕ ਮੌਤ ਹੋਣ ਕਾਰਨ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੋਰਾ ਸਿੰਘ ਸੜਕ ਪਾਰ ਕਰ ਰਿਹਾ ਸੀ ਅਤੇ ਇਸ ਦੌਰਾਨ ਕਾਰ ਦੀ ਲਪੇਟ 'ਚ ਆ ਗਿਆ। ਹਾਲਾਂਕਿ ਹਾਦਸਾ ਕਿਹੜੇ ਹਾਲਾਤ 'ਚ ਵਾਪਰਿਆ ਅਤੇ ਇਸ ਪਿੱਛੇ ਅਸਲ ਕਾਰਨ ਕੀ ਰਹੇ, ਇਸ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ।
 


author

Babita

Content Editor

Related News