ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
Sunday, Nov 29, 2026 - 11:57 AM (IST)
ਬਠਿੰਡਾ (ਪਰਮਿੰਦਰ) : ਛੋਟਾ ਹਾਥੀ ਟੈਂਪੂ ਦੀ ਟੱਕਰ ਲੱਗਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਥਾਣਾ ਸਿਟੀ ਰਾਮਪੁਰਾ ਪੁਲਸ ਨੇ ਇਸ ਸਬੰਧੀ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਧਰਵਿੰਦਰ ਸਿੰਘ ਵਾਸੀ ਲਹਿਰਾ ਧੂਰਕੋਟ ਨੇ ਪੁਲਸ ਨੂੰ ਦੱਸਿਆ ਕਿ ਬੀਤੇ ਦਿਨ ਉਸ ਦਾ ਪਿਤਾ ਬੰਤ ਸਿੰਘ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ।
ਇਸ ਦੌਰਾਨ ਕਿਸੇ ਅਣਪਛਾਤੇ ਚਾਲਕ ਨੇ ਛੋਟਾ ਹਾਥੀ ਟੈਂਪੂ ਨਾਲ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਬਾਅਦ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
