ਅਮਰੀਕਾ 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਤ

Monday, Jul 16, 2018 - 11:59 AM (IST)

ਅਮਰੀਕਾ 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਤ

ਜਲੰਧਰ (ਸੋਨੂੰ) — ਕੈਨੇਡਾ ਦੇ ਸ਼ਹਿਰ ਕੈਲਗਰੀ ਤੋਂ ਅਮਰੀਕਾ ਘੁੰਮਣ ਗਏ ਪੰਜਾਬੀ ਪਰਿਵਾਰ ਦੇ 3 ਮੈਂਬਰਾਂ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਨੇੜਲੇ ਆਦਮਪੁਰ ਦੇ ਪਿੰਡ ਡੂਮੁੰਡਾ ਤੋਂ ਇਕ ਪਰਿਵਾਰ ਦੇ 6 ਮੈਂਬਰ ਕੈਨੇਡਾ ਘੁੰਮਣ ਗਏ ਸਨ, ਜਿੱਥੇ ਕੈਨੇਡਾ ਦੇ ਕੈਲਗਰੀ ਤੋਂ ਅਮਰੀਕਾ 'ਚ ਘੁੰਮਣ ਦੌਰਾਨ ਉਨ੍ਹਾਂ ਦੀ ਕਾਰ ਇਕ ਤੇਜ਼ ਰਫਤਾਰ ਵਾਹਨ ਨਾਲ ਟਕਰਾ ਗਈ, ਜਿਸ ਕਰਕੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ਜਦਕਿ 3 ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ 'ਚ ਮਾਤਾ ਨਿਰਮਲ ਕੌਰ ਮਿਨਹਾਸ ਅਤੇ ਮਿਹਰ ਪ੍ਰਤਾਪ ਸਿੰਘ ਮਿਨਹਾਸ (6) ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਪਿੰਦਰਜੀਤ ਸਿੰਘ ਹੈਪੀ ਮਿਨਹਾਸ ਵੀ ਸੱਟਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਗਿਆ।


Related News