ਰਾਜਪੁਰਾ: ਮੈਕ ਡੋਨਾਲਡ ਨੇੜੇ ਵਾਪਰਿਆ ਭਿਆਨਕ ਹਾਦਸਾ, 2 ਜਵਾਨਾਂ ਦੀ ਮੌਤ
Thursday, Jul 27, 2017 - 07:12 PM (IST)
ਪਟਿਆਲਾ— ਇਥੋਂ ਦੇ ਰਾਜਪੁਰਾ ਦੇ ਮੈਕ ਡੋਨਾਲਡ ਨੇੜੇ ਦੋ ਕਾਰਾਂ ਦੀ ਜ਼ਬਰਦਸਤ ਟੱਕਰ ਹੋਣ ਕਰਕੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਦੋ ਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ 5 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਹੈ।
